21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 20 ਅਕਤੂਬਰ (ਭੁੱਲਰ)-ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦੀ ਪ੍ਰਧਾਨ ਸਤਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਮੀਰੀ-ਪੀਰੀ ਦੇ ਮਾਲਕ ਤੇ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਰੈਣਿ ਸਬਾਈ ਕੀਰਤਨ ਦਰਬਾਰ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਪ੍ਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਤੇ ਸਮੂਹ ਐਨ.

ਅਜੀਤ ਡੈਸਕ 21-10-2026
ਦਸੂਹਾ, 20 ਅਕਤੂਬਰ (ਭੁੱਲਰ)-ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦੀ ਪ੍ਰਧਾਨ ਸਤਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੌਕੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਮੀਰੀ-ਪੀਰੀ ਦੇ ਮਾਲਕ ਤੇ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਰੈਣਿ ਸਬਾਈ ਕੀਰਤਨ ਦਰਬਾਰ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਪ੍ਰਵਾਸੀ ਭਾਰਤੀ ਸਤਿੰਦਰ ਸਿੰਘ ਮਿੱਠੀ ਤੇ ਸਮੂਹ ਐਨ. ਆਰ. ਆਈ. ਦੇ ਸਹਿਯੋਗ ਨਾਲ 24 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਰੈਣਿ ਸਬਾਈ ਕੀਰਤਨ ਦਰਬਾਰ ਵਿਚ ਸਿੱਖ ਪੰਥ ਦੀ ਪ੍ਰਸਿੱਧ ਢਾਡੀ ਬੀਬੀ ਦਲੇਰ ਕੌਰ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਰੂਪ ਸਿੰਘ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕਰਨੈਲ ਸਿੰਘ, ਮਹਿਤਾਬ ਸਿੰਘ ਜਲੰਧਰ, ਕਥਾ ਵਾਚਕ ਸਰਬਜੀਤ ਸਿੰਘ ਲੁਧਿਆਣਾ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਬਲਵਿੰਦਰ ਸਿੰਘ ਲੋਪੋਕੇ, ਭਾਈ ਮੰਗਲ ਸਿੰਘ, ਗੁਰਸਿੱਖੀ ਜਥਾ ਝਿੰਗੜ ਕਲਾਂ ਆਦਿ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰਬਾਣੀ ਕ ੰਠ ਮੁਕਾਬਲੇ, ਗੁਰਬਾਣੀ ਪ੍ਰਸ਼ਨੋਤਰੀ ਮੁਕਾਬਲੇ, ਦਸਤਾਰ ਤੇ ਦੁਮਾਲਾ ਸਜਾਓ ਇਸਤਰੀ ਅਤੇ ਪੁਰਸ਼ ਮੁਕਾਬਲੇ ਵੀ ਕਰਵਾਏ ਜਾਣਗੇ ਤੇ ਜੇਤੂਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਸ਼ਾਲ ਖੂਨ ਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਗੁਰਵਿੰਦਰ ਸਿੰਘ, ਸੁਖਦੀਪ ਸਿੰਘ, ਅਮਰਜੀਤ ਸਿੰਘ, ਪੁਸ਼ਕ ਸਿੰਘ, ਅਵਤਾਰ ਸਿੰਘ, ਪ੍ਰਭ ਸਿੰਘ, ਦਿਲਪ੍ਰੀਤ ਸਿੰਘ, ਸਿਮਰਜੀਤ ਸਿੰਘ, ਜਸਵਿੰਦਰ ਸਿੰਘ, ਮੰਗਲ ਸਿੰਘ, ਲਸ਼ਕਰ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਜਤਿੰਦਰ ਸਿੰਘ, ਜਗਤਾਰ ਸਿੰਘ, ਬਿਕਰਮਜੀਤ ਸਿੰਘ, ਮਨਜੀਤ ਸਿੰਘ, ਮੋਨੂ ਸਾਹੀ, ਪ੍ਰਭ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੈਂ ਬੰਦ ਕਰਾਵਾਂਗਾ ਦੇਨੋਵਾਲ ਖ਼ੁਰਦ ’ਚ ਵਿਕਦਾ ਨਸ਼ਾ, ਕਿਹਨੂੰ ਕਿਥੋਂ ਕੀ-ਕੀ ਜਾਂਦਾ ਉਹਦਾ ਵੀ ਕਰਾਂਗਾ ਖੁਲਾਸਾ-ਗੁਰਤੇਜ ਸਿ... ਅਗਲੀ ਖ਼ਬਰ ਮਦਰ ਟੈਰੇਸਾ ਆਈ. ਟੀ. ਆਈ. ਦਸੂਹਾ ਵਿਖੇ ਨਵੇਂ ਬਣਾਏ ਕੁਲਵੀਰ ਯਾਦਗਾਰੀ ਹਾਲ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।