ਸੰਤ ਬਾਬਾ ਕਰਮ ਸਿੰਘ ਦੀ ਬਰਸੀ ਸੰਬੰਧੀ ਸਾਲਾਨਾ ਸਮਾਗਮ 28 ਨੂੰ
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ’ਤੇ ਪੈਂਦੇ ਪਿੰਡ ਸਟਿਆਣਾ ਵਿਖੇ ਸੰਤ ਬਾਬਾ ਕਰਮ ਸਿੰਘ ਜੀ ਦੀ ਬਰਸੀ ਸੰਬੰਧੀ ਸਾਲਾਨਾ ਸਮਾਗਮ 28 ਅਕਤੂਬਰ ਦਿਨ ਬੁੱਧਵਾਰ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਵ: ਗੱਜਾ ਸਿੰਘ ਰੰਧਾਵਾ ਦੇ ਪਰਿਵਾਰ ਨੇ ਦੱਸਿਆ ਕਿ ਸੰਤ ਬਾਬਾ ਕਰਮ ਸਿੰਘ ਜੀ ਦੀ ਸਾਲਾਨਾ ਬਰਸੀ ਨੂੰ ਲੈ ਕੇ 26 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਭੋਗ 28 ਅਕਤੂਬਰ ਨੂੰ ਪਾਏ ਜਾਣਗੇ।
ਅਜੀਤ ਡੈਸਕ
22-10-2026