21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਤਹਿਸੀਲ ਮੁਕੇਰੀਆਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੱਢਿਆ ਵਿਸ਼ਾਲ ਰੋਸ ਮਾਰਚ

ਮੁਕੇਰੀਆਂ, 21 ਅਕਤੂਬਰ (ਰਾਮਗੜ੍ਹੀਆ)- ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਅਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਮੁਕੇਰੀਆਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਵਲੋਂ ਰੈਸਟ ਹਾਊਸ ਵਿਖੇ ਵਿਸ਼ਾਲ ਧਰਨੇ ਤੋਂ ਬਾਅਦ ਮੁਕੇਰੀਆਂ ਦੇ ਬਜ਼ਾਰ ਵਿਚ ਰੋਸ ਮਾਰਚ ਕੱਢਿਆ ਗਿਆ ਜਿਸ ਵਿੱਚ ਵੱਖ ਵੱਖ ਜੱਥੇਬੰਦੀਆਂ ਦੇ ਸੈਕੜੇ ਮੁਲਾਜਮਾਂ ਵਲੋਂ ਸ਼ਿਰਕਤ ਕੀਤੀ ਗਈ। ਇਸ ਵਿਸ਼ਾਲ ਰੋਸ ਮਾਰਚ ਦੀ ਪ੍ਰਧਾਨਗੀ ਪ੍ਰਧਾਨ ਪੈਨਸ਼ਨਰ ਯੂਨੀਅਨ ਤਰਸੇਮ ਹਰਚੰਦ, ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਰਜਤ ਮਹਾਜਨ, ਪ੍ਰਧਾਨ ਪ ਸ ਸ ਫ ਮਨਜੀਤ ਸਿੰਘ, ਤਹਿਸੀਲ ਪ੍ਰਧਾਨ ਪੈਨਸ਼ਨਰ ਯੂਨੀਅਨ ਕੁੰਵਰ ਰਾਕੇਸ਼ ਸਿੰਘ ਅਤੇ ਸਤੀਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕੀਤੀ।

ਅਜੀਤ ਡੈਸਕ 22-10-2026

ਮੁਕੇਰੀਆਂ, 21 ਅਕਤੂਬਰ (ਰਾਮਗੜ੍ਹੀਆ)- ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਅਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਮੁਕੇਰੀਆਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਵਲੋਂ ਰੈਸਟ ਹਾਊਸ ਵਿਖੇ ਵਿਸ਼ਾਲ ਧਰਨੇ ਤੋਂ ਬਾਅਦ ਮੁਕੇਰੀਆਂ ਦੇ ਬਜ਼ਾਰ ਵਿਚ ਰੋਸ ਮਾਰਚ ਕੱਢਿਆ ਗਿਆ ਜਿਸ ਵਿੱਚ ਵੱਖ ਵੱਖ ਜੱਥੇਬੰਦੀਆਂ ਦੇ ਸੈਕੜੇ ਮੁਲਾਜਮਾਂ ਵਲੋਂ ਸ਼ਿਰਕਤ ਕੀਤੀ ਗਈ। ਇਸ ਵਿਸ਼ਾਲ ਰੋਸ ਮਾਰਚ ਦੀ ਪ੍ਰਧਾਨਗੀ ਪ੍ਰਧਾਨ ਪੈਨਸ਼ਨਰ ਯੂਨੀਅਨ ਤਰਸੇਮ ਹਰਚੰਦ, ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਰਜਤ ਮਹਾਜਨ, ਪ੍ਰਧਾਨ ਪ ਸ ਸ ਫ ਮਨਜੀਤ ਸਿੰਘ, ਤਹਿਸੀਲ ਪ੍ਰਧਾਨ ਪੈਨਸ਼ਨਰ ਯੂਨੀਅਨ ਕੁੰਵਰ ਰਾਕੇਸ਼ ਸਿੰਘ ਅਤੇ ਸਤੀਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ’ਤੇ ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜਮਾਂ ਨਾਲ ਵੱਡਾ ਧੋਖਾ ਕੀਤਾ ਹੈ, ਮੁੱਖ ਮੰਤਰੀ ਨੇ ਅਕਤੂਬਰ ਮਹੀਨੇ ਦੇ ਪਹਿਲੇ ਹਫਤੇ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਦੀ ਗੱਲ ਕੀਤੀ ਸੀ, ਜਿਸ ਤੋਂ ਮੁੱਖ ਮੰਤਰੀ ਭੱਜ ਗਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਨੂੰ ਤੁਰੰਤ ਪੂਰਾ ਨਹੀਂ ਕੀਤਾ ਤਾਂ ਸਾਢੇ ਸੱਤ ਲੱਖ ਮੁਲਾਜ਼ਮ, ਪੈਨਸ਼ਨਰਜ਼ ਅਤੇ ਉਨ੍ਹਾਂ ਦੇ ਪਰਿਵਾਰ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣਗੇ। ਇਸ ਮੌਕੇ ’ਤੇ ਤਰਲੋਚਨ ਸਿੰਘ, ਜਗਜੀਤ ਸਿੰਘ, ਜਗਦੀਸ਼ ਸਿੰਘ, ਪਰਸ ਰਾਮ, ਬਲਵਿੰਦਰ ਟਾਕ, ਬ੍ਰਿਜ ਮੋਹਨ, ਰਿਸ਼ਵ ਦੇਵ, ਪਰਮਜੀਤ ਸਿੰਘ, ਲੈਕ. ਰਾਜੇਸ਼ ਕੁਮਾਰ, ਖ਼ੁਸ਼ਵੰਤ ਸਿੰਘ, ਸੁਰਿੰਦਰ ਸਿੰਘ, ਸੁਖਜਿੰਦਰ ਸਿੰਘ, ਦਲਵਿੰਦਰ ਸਿੰਘ, ਅਸ਼ਵਨੀ ਕੁਮਾਰ, ਜਗਜੀਤ ਸਿੰਘ, ਗੁਲਵਿੰਦਰ ਸਿੰਘ, ਤਰਸੇਮ ਸਿੰਘ, ਅਨਿਲ ਭੰਗਾਲਾ, ਕੁਲਵਿੰਦਰ ਸਿੰਘ, ਸੁਰਜੀਤ ਠਾਕੁਰ, ਭਗਵਾਨ ਸਿੰਘ, ਅਮਰਜੀਤ ਸਿੰਘ ਕਾਨਗੋ, ਸ਼ੇਰ ਸਿੰਘ, ਤਰਲੋਕ ਸਿੰਘ, ਬਲਦੇਵ ਕ੍ਰਿਸ਼ਨ, ਸਤਵੀਰ ਠਾਕੁਰ, ਸੁਜਾਨ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ ਨੌਸ਼ਹਿਰਾ ਪੱਤਣ, ਦਵਿੰਦਰ ਸਿੰਘ,ਉਪਾਸਨਾ, ਜੋਤੀ ਬਾਲਾ, ਸੁਮਨ ਕੁਮਾਰੀ, ਮਨਿੰਦਰਜੀਤ ਕੌਰ, ਮੀਨਾ ਕੁਮਾਰੀ, ਅਲਕਾ ਸ਼ਰਮਾ, ਬਿੰਦੀਆ ਉਦਾਸੀ, ਸੁਰਿੰਦਰ ਕੁਮਾਰ ਹਾਟਾ, ਰਵਿੰਦਰ ਕੁਮਾਰ, ਬਰਜੇਸ਼ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਭਾਟੀਆ, ਰਮਨਦੀਪ ਸਿੰਘ ਧਾਮੀ, ਹਰਮਿੰਦਰ ਕੌਰ, ਤੇਜਿੰਦਰ ਕੌਰ, ਬੰਦਨਾ ਕੌਸ਼ਲ, ਆਰਤੀ ਕੁਮਾਰੀ, ਸੰਗੀਤਾ ਕੁਮਾਰੀ, ਅਮਨਪ੍ਰੀਤ ਕੌਰ, ਨਿਰਮਲਾ ਦੇਵੀ, ਰਾਜਦੀਪ ਕੌਰ, ਇੰਦੂ ਰਾਣੀ, ਮਧੂ ਕੁਮਾਰੀ, ਪੁਸ਼ਪਾ ਦੇਵੀ, ਆਸ ਕੌਰ, ਸ਼ੈਲਜਾ ਕੁਮਾਰੀ, ਸੁਰਜੀਤ ਸਿੰਘ, ਸੀਐਚਟੀ ਰਾਕੇਸ਼ ਕੁਮਾਰ, ਗੁਰਪਾਲ ਸਿੰਘ, ਵਿਨੋਦ ਕੁਮਾਰ, ਬੂਟਾ ਸਿੰਘ, ਸੁਰੇਸ਼ ਲੋਹਗੜ੍ਹ, ਰੌਸ਼ਨ ਲਾਲ, ਸੁਭਾਸ਼ ਠਾਕੁਰ, ਰਕੇਸ਼ ਸੰਗੋਤਰਾ, ਸੰਦੀਪ ਕੌਸ਼ਲ, ਸ਼ਕਤੀ ਸਕੋਲੀਆ, ਅਰਵਿੰਦ ਰਾਣਾ, ਹਰਿੰਦਰ ਸਿੰਘ ਅਤੇ ਰਾਜ ਕੁਮਾਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ 2027 ਦੀਆਂ ਚੋਣਾਂ ਤੇ ਸੂਬੇ ਦੇ ਅਹਿਮ ਮੁੱਦਿਆਂ ਸੰਬੰਧੀ ਜ਼ਿਲ੍ਹਾ ਭਾਜਪਾ ਵਲੋਂ ਨੰਨੂ ਦੀ ਅਗਵਾਈ ’ਚ ਭਰਵੀਂ ਮੀਟਿੰਗ ਅਗਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।