21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ-ਇਬਰਾਹੀਮਪੁਰ, ਭਾਤਪੁਰ

ਗੜ੍ਹਸ਼ੰਕਰ, 21 ਅਕਤੂਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਅਤੇ ਹਰਜੀਤ ਸਿੰਘ ਭਾਤਪੁਰ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰ ਰਹੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਸਰਕਾਰ ਦਾ ਮੱਥੇ ’ਤੇ ਕਲੰਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਚਲਾਕੇ ਲੋਕਾਂ ’ਚ ਇਹ ਸਾਬਤ ਕਰਨ ਦਾ ਯਤਨ ਕਰ ਰਹੀ ਹੈ ਕਿ ਸਰਕਾਰ ਨਸ਼ਿਆਂ ਖਿਲਾਫ਼ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤੇ ਦੂਜੇ ਪਾਸੇ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਮਾਲਕ ਦਾ ਜਦੋਂ ਪਰਵਿੰਦਰ ਸਿੰਘ ਝੋਟੇ ਨੇ ਵਿਰੋਧ ਕੀਤਾ ਤਾਂ ਬਦਲੇ ’ਚ ਉਸਨੂੰ ਮੌਤ ਮਿਲੀ ਹੈ।

ਜੋਗਾ ਸਿੰਘ ਇਬਰਾਹੀਮਪੁਰ, ਹਰਜੀਤ ਸਿੰਘ ਭਾਤਪੁਰ 22-10-2026
ਗੜ੍ਹਸ਼ੰਕਰ, 21 ਅਕਤੂਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਅਤੇ ਹਰਜੀਤ ਸਿੰਘ ਭਾਤਪੁਰ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰ ਰਹੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਸਰਕਾਰ ਦਾ ਮੱਥੇ ’ਤੇ ਕਲੰਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਚਲਾਕੇ ਲੋਕਾਂ ’ਚ ਇਹ ਸਾਬਤ ਕਰਨ ਦਾ ਯਤਨ ਕਰ ਰਹੀ ਹੈ ਕਿ ਸਰਕਾਰ ਨਸ਼ਿਆਂ ਖਿਲਾਫ਼ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤੇ ਦੂਜੇ ਪਾਸੇ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਮਾਲਕ ਦਾ ਜਦੋਂ ਪਰਵਿੰਦਰ ਸਿੰਘ ਝੋਟੇ ਨੇ ਵਿਰੋਧ ਕੀਤਾ ਤਾਂ ਬਦਲੇ ’ਚ ਉਸਨੂੰ ਮੌਤ ਮਿਲੀ ਹੈ। ਆਗੂਆਂ ਨੇ ਕਿਹਾ ਕਿ ਸੱਚ ਬੋਲਣ ਵਾਲਿਆਂ ਨੂੰ ਇਸ ਸਰਕਾਰ ਨੇ ਦਬਾਉਣ ਦਾ ਯਤਨ ਕੀਤਾ ਹੈ ਤੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਵੀ ਇਸੇ ਕੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ਿਆਂ ਖਿਲਾਫ਼ ਯੁੱਧ ਨਹੀਂ ਚੱਲ ਰਿਹਾ ਸਗੋਂ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਸ ਸੀ.ਬੀ.ਆਈ. ਕੋਲ ਜਾਣ ਨਾਲ ਹੁਣ ਦੁੱਧ ਅਤੇ ਪਾਣੀ ਦਾ ਨਿਤਾਰਾ ਹੋ ਜਾਵੇਗਾ।
ਪਿਛਲੀ ਖ਼ਬਰ ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ ਅਗਲੀ ਖ਼ਬਰ 2027 ਦੀਆਂ ਚੋਣਾਂ ਤੇ ਸੂਬੇ ਦੇ ਅਹਿਮ ਮੁੱਦਿਆਂ ਸੰਬੰਧੀ ਜ਼ਿਲ੍ਹਾ ਭਾਜਪਾ ਵਲੋਂ ਨੰਨੂ ਦੀ ਅਗਵਾਈ ’ਚ ਭਰਵੀਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।