23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਦੇ ਨੌਜਵਾਨ ਨਸ਼ਿਆਂ ਨੂੰ ਛੱਡਣ ਤੇ ਬੈਕਫਿੰਕੋ ਦੀ ਸਹਾਇਤਾ ਨਾਲ ਸਵੈ-ਰੋਜਗਾਰ ਸਥਾਪਿਤ ਕਰਨ-ਸੰਦੀਪ ਸੈਣੀ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.

ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਵਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸੰਦੀਪ ਸੈਣੀ ਚੇਅਰਮੈਨ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਨੇ ਕੀਤਾ। ਉਨ੍ਹਾਂ ਦੱਸਿਆ ਕਿ ਬੈਕਫਿੰਕੋ ਵਲੋਂ ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕੰਮਜ਼ੋਰ ਵਰਗ, ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ ‘ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਨੂੰ ਛੱਡਣ ਤੇ ਬੈਕਫਿੰਕੋ ਦੀਆਂ ਵੱਖ-ਵੱਖ ਰੋਜ਼ਗਾਰ ਸਕੀਮਾਂ ਅਧੀਨ ਬਹੁਤ ਘੱਟ ਵਿਆਜ ਦੀ ਦਰ ‘ਤੇ ਕਰਜ਼ੇ ਲੈ ਕੇ ਰੁਜ਼ਗਾਰ ਸ਼ੁਰੂ ਕਰਨ ਤਾਂ ਜੋ ਨੌਜਵਾਨ ਆਪਣੀ ਰੋਜੀ-ਰੋਟੀ ਕਮਾ ਕੇ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਣ।
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਇਕੋਤਰੀ ਸਮਾਗਮ ਦੇ 25 ਨੂੰ ਸਜਾਏ ਜਾਣ ਵਾਲੇ ਅਲੌਕਿਕ ਨਗਰ-ਕੀਰਤਨ ਲਈ ਸੰਗਤਾਂ ’ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।