23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਾਂ ਵਲੋਂ ਹੜਤਾਲ ਦੂਜੇ ਦਿਨ ਵੀ ਜਾਰੀ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਮੰਗਾਂ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਮੁਕੰਮਲ ਕੰਮ ਠੱਪ ਰੱਖ ਕੇ ਹੜਤਾਲ ਕੀਤੀ ਗਈ। ਇਸ ਮੌਕੇ ਪੰਜਾਬ ਰੋਡਵੇਜ਼ ਵਰਕਸ਼ਾਪ ਹੁਸ਼ਿਆਰਪੁਰ ਸਾਹਮਣੇ ਕੀਤੀ ਰੋਸ ਰੈਲੀ ਦੌਰਾਨ ਯੂਨੀਅਨ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਰਮਿੰਦਰ ਸਿੰਘ, ਕੁਲਵੰਤ ਸਿੰਘ, ਧਰਮਿੰਦਰ ਸਿੰਘ, ਨਰਿੰਦਰ ਸਿੰਘ, ਗੁਰਭੇਜ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 23-10-2026

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਮੰਗਾਂ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਮੁਕੰਮਲ ਕੰਮ ਠੱਪ ਰੱਖ ਕੇ ਹੜਤਾਲ ਕੀਤੀ ਗਈ। ਇਸ ਮੌਕੇ ਪੰਜਾਬ ਰੋਡਵੇਜ਼ ਵਰਕਸ਼ਾਪ ਹੁਸ਼ਿਆਰਪੁਰ ਸਾਹਮਣੇ ਕੀਤੀ ਰੋਸ ਰੈਲੀ ਦੌਰਾਨ ਯੂਨੀਅਨ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਰਮਿੰਦਰ ਸਿੰਘ, ਕੁਲਵੰਤ ਸਿੰਘ, ਧਰਮਿੰਦਰ ਸਿੰਘ, ਨਰਿੰਦਰ ਸਿੰਘ, ਗੁਰਭੇਜ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੰਘਰਸ਼ ਦੌਰਾਨ ਜੇਲ੍ਹਾਂ ‘ਚ ਬੰਦ ਯੂਨੀਅਨ ਦੇ ਆਗੂਆਂ ਨੂੰ ਨਾ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕਰੀਬ 800 ਬੱਸਾਂ ਕੰਡਮ ਹੋ ਚੁੱਕੀਆਂ ਹਨ, ਜਿਨ੍ਹਾਂ ‘ਚ ਹੁਸ਼ਿਆਰਪੁਰ ਡਿਪੂ ਦੀਆਂ ਕਰੀਬ 2 ਦਰਜਨ ਬੱਸਾਂ ਸ਼ਾਮਿਲ ਹਨ ਤੇ ਹੁਣ ਸਰਕਾਰ ਜਾਣਬੁੱਝ ਕੇ ਕਿੱਲੋਮੀਟਰ ਸਕੀਮ ਤਹਿਤ ਨਿੱਜੀ ਟਰਾਂਸਪੋਰਟ ਘਰਾਣਿਆਂ ਨੂੰ ਲਾਭ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਲਿਖਤੀ ਤੌਰ ‘ਤੇ ਮੰਗਾਂ ਨੂੰ ਹੱਲ ਨਹੀਂ ਕਰਦੀ, ਉੱਤੋਂ ਤੱਕ ਵਰਕਰਾਂ ਦੀ ਹੜਤਾਲ ਜਾਰੀ ਰਹੇਗੀ।

ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸ਼ਹਿਰ ’ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।