24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਰਪੰਚ ਜਗਦੀਸ਼ ਸਿੰਘ ਭੱਟੀ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਦੇ ਬਣੇ ਪ੍ਰਧਾਨ

ਮਾਹਿਲਪੁਰ, 23 ਅਕਤੂਬਰ (ਰਜਿੰਦਰ ਸਿੰਘ)-ਦੀ ਮਾਹਿਲਪੁਰ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਦੇ ਅਹੁਦੇਦਾਰ ਦੀ ਚੋਣ ਸੰਬੰਧੀ ਮੀਟਿੰਗ ਮੈਨੇਜਰ ਵਿਨੈ ਸਿੱਧੂ ਦੀ ਅਗਵਾਈ ’ਚ ਹੋਈ। ਇਸ ਮੌਕੇ ਸਰਬਸੰਮਤੀ ਨਾਲ ਸਰਪੰਚ ਜਗਦੀਸ਼ ਸਿੰਘ ਭੱਟੀ ਟੋਡਰਪੁਰ ਨੂੰ ਪ੍ਰਧਾਨ ਤੇ ਹਰਿੰਦਰ ਸਿੰਘ ਮੀਤ ਪ੍ਰਧਾਨ ਚੁਣਿਆ।

ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਦੇ ਅਹੁਦੇਦਾਰ ਦੀ ਚੁਣੇ ਮੌਕੇ ਪ੍ਰਧਾਨ ਜਗਦੀਸ਼ ਸਿੰਘ ਭੱਟੀ ਟੋਡਰਪੁਰ, ਮੀਤ ਪ੍ਰਧਾਨ ਹਰਿੰਦਰ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ ਤੇ ਹੋਰ। ਤਸਵੀਰ : ਗੁਰਨਾਮ ਸਟੂਡੀਓ 24-10-2026
ਮਾਹਿਲਪੁਰ, 23 ਅਕਤੂਬਰ (ਰਜਿੰਦਰ ਸਿੰਘ)-ਦੀ ਮਾਹਿਲਪੁਰ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਦੇ ਅਹੁਦੇਦਾਰ ਦੀ ਚੋਣ ਸੰਬੰਧੀ ਮੀਟਿੰਗ ਮੈਨੇਜਰ ਵਿਨੈ ਸਿੱਧੂ ਦੀ ਅਗਵਾਈ ’ਚ ਹੋਈ। ਇਸ ਮੌਕੇ ਸਰਬਸੰਮਤੀ ਨਾਲ ਸਰਪੰਚ ਜਗਦੀਸ਼ ਸਿੰਘ ਭੱਟੀ ਟੋਡਰਪੁਰ ਨੂੰ ਪ੍ਰਧਾਨ ਤੇ ਹਰਿੰਦਰ ਸਿੰਘ ਮੀਤ ਪ੍ਰਧਾਨ ਚੁਣਿਆ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਵਲੋਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਨਵ-ਨਿਯੁਕਤ ਪ੍ਰਧਾਨ ਜਗਦੀਸ਼ ਸਿੰਘ ਟੋਡਰ ਨੇ ਕਿਹਾ ਕਿ ਉਹ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਬੈਂਕ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਕਮੇਟੀ ਮੈਂਬਰ ਰਣਜੀਤ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਸਤਨਾਮ ਸਿੰਘ, ਬਲਵਿੰਦਰ ਕੌਰ, ਸੁਨੀਤਾ ਦੇਵੀ, ਰਾਜ ਕੁਮਾਰੀ, ਜਸਵਿੰਦਰ ਸਿੰਘ, ਦਲਵੀਰ ਸਿੰਘ ਲਕਸੀਹਾਂ, ਬਾਵਾ ਸਰਪੰਚ ਦਿਹਾਣਾ, ਸੰਦੀਪ ਟੋਡਰਪੁਰ, ਹਰਜਿੰਦਰ ਸਿੰਘ ਖੰਨੀ, ਬਰਜਿੰਦਰ ਸਿੰਘ ਗੰਧੋਵਾਲ, ਸਹਾਇਕ ਮੈਨੇਜਰ ਸੰਦੀਪ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਮੋਹਿੰਦਰ ਸਿੰਘ ਨਮਿਤ ਚੌਬਰਸੀ ਸਮਾਗਮ 25 ਨੂੰ ਅਗਲੀ ਖ਼ਬਰ ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ. ਟੀ. ਆਈ. ਤਲਵਾੜਾ ਵਿਖੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।