25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਬਿਜ਼ਨੈਸ ਫੈਸਟ ਕਰਵਾਇਆ

ਗੜ੍ਹਦੀਵਾਲਾ, 24 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬਿਜ਼ਨੈੱਸ ਫੈਸਟ ਕਰਵਾਇਆ।

ਸੂਬੇਦਾਰ ਮੇਜਰ ਜੋਗਿੰਦਰ ਸਿੰਘ ਤੇ ਸ਼ੀਤਲ ਕੌਰ ਵਾਸੀ ਕੰਧਾਲੀ ਨਰੰਗਪੁਰ ਨੇ ਵਿਆਹ ਦੀ 44ਵੀਂ ਵਰ੍ਹੇਗੰਢ ਮਨਾਈ। 25-10-2026
ਗੜ੍ਹਦੀਵਾਲਾ, 24 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬਿਜ਼ਨੈੱਸ ਫੈਸਟ ਕਰਵਾਇਆ। ਫੈਸਟ ਦਾ ਉਦੇਸ਼ ਵਿਦਿਆਰਥੀਆਂ ਵਿਚ ਉਦਯੋਗਤਾ ਦੀ ਭਾਵਨਾ ਪੈਦਾ ਕਰਨਾ, ਆਤਮ-ਨਿਰਭਰਤਾ ਵੱਲ ਪ੍ਰੇਰਿਤ ਕਰਨਾ ਤੇ ਉਨ੍ਹਾਂ ਦੀ ਪ੍ਰਬੰਧਕੀ ਸਮਰੱਥਾ ਨੂੰ ਉਭਾਰਨ ਸੀ। ਫੈਸਟ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸਟਾਲਾਂ ਲਗਾਈਆਂ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਆਤਮ-ਵਿਸ਼ਵਾਸ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਪਾਠਕ੍ਰਮ ਗਿਆਨ ਹੀ ਨਹੀਂ, ਸਗੋਂ ਪ੍ਰਯੋਗਾਤਮਿਕ ਤਜਰਬਾ ਵੀ ਕਾਮਯਾਬ ਜੀਵਨ ਦੀ ਕੁੰਜੀ ਹੈ, ਜਿਹੜਾ ਵਿਦਿਆਰਥੀਆਂ ਵਿਚ ਲੀਡਰਸ਼ਿਪ ਤੇ ਮਾਰਕੀਟ ਸਮਝ ਪੈਦਾ ਕਰਦਾ ਹੈ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨਾਲ ਬਿਜ਼ਨੈੱਸ ਫੈਸਟ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਖਾਣ ਪੀਣ ਦੀਆਂ ਵਸਤਾਂ ਦੀਆਂ ਸਟਾਲਾਂ ’ ਚ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਨੇ ਤੀਸਰਾ, ਕੈਮਿਸਟਰੀ ਵਿਭਾਗ ਨੇ ਦੂਸਰਾ ਤੇ ਕਮਰਸ ਵਿਭਾਗ ਨੇ ਪਹਿਲਾ ਸਥਾਨ ਹਾਸਿਲ ਕੀਤਾ। ਗੇਮ ਜ਼ੋਨ ’ਚ ਪੋਲੀਟੀਕਲ ਸਾਇੰਸ ਵਿਭਾਗ ਨੇ ਤੀਸਰਾ, ਕੰਪਿਊਟਰ ਸਾਇੰਸ ਵਿਭਾਗ ਨੇ ਦੂਸਰਾ ਤੇ ਅੰਗਰੇਜ਼ੀ ਵਿਭਾਗ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਤ ’ਚ ਉਤਕ੍ਰਿਸ਼ਟ ਸਟਾਲਾਂ ਲਗਾਉਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦਾ ਗੜ੍ਹਸ਼ੰਕਰ ਪਹੁੰਚਣ ’ਤੇ ਪਨੂੰ ਦੀ ਅਗਵਾਈ ’ਚ ਸਵਾਗਤ ਅਗਲੀ ਖ਼ਬਰ ਭਗਵਾਨ ਵਾਲਮੀਕਿ ਪਾਵਨ ਪ੍ਰਗਟ ਦਿਵਸ ਸੰਬੰਧੀ ਗੜ੍ਹਦੀਵਾਲਾ ਵਿਖੇ ਵਿਸ਼ਾਲ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।