25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਿਲਵਰ ਓਕ ਸਕੂਲ ’ਚ ਪ੍ਰਾਇਮਰੀ ਵਿੰਗ ਦਾ ਇਨਾਮ ਵੰਡ ਸਮਾਰੋਹ

ਟਾਂਡਾ ਉੜਮੁੜ, 24 ਅਕਤੂਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਪ੍ਰਾਇਮਰੀ ਵਿੰਗ ਦਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿਚ ਸੈਸ਼ਨ 2025-26 ਦੇ ਵਿਚ ਪੜ੍ਹਾਈ ਦੇ ਖੇਤਰ ਵਿਚ ਸ਼ਾਨਦਾਰ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸ਼ਾਨਦਾਰ ਮੋਮੈਂਟੋ ਦੇ ਕੇ ਸਕੂਲ ਵਲੋਂ ਸਨਮਾਨਿਤ ਕੀਤਾ।

ਅਜੀਤ ਡੈਸਕ 25-10-2026
ਟਾਂਡਾ ਉੜਮੁੜ, 24 ਅਕਤੂਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਪ੍ਰਾਇਮਰੀ ਵਿੰਗ ਦਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿਚ ਸੈਸ਼ਨ 2025-26 ਦੇ ਵਿਚ ਪੜ੍ਹਾਈ ਦੇ ਖੇਤਰ ਵਿਚ ਸ਼ਾਨਦਾਰ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸ਼ਾਨਦਾਰ ਮੋਮੈਂਟੋ ਦੇ ਕੇ ਸਕੂਲ ਵਲੋਂ ਸਨਮਾਨਿਤ ਕੀਤਾ। ਇਨਾਮ ਵੰਡ ਸਮਾਰੋਹ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੱਚਿਆਂ ਦਾ ਤੇ ਉਨ੍ਹਾਂ ਦੇ ਮਾਪਿਆਂ ਦੀ ਜ਼ਿੰਦਗੀ ਦਾ ਬਹੁਤ ਹੀ ਵੱਡਾ ਦਿਨ ਹੁੰਦਾ ਹੈ ਜਦੋਂ ਉਹ ਆਪਣੇ ਸਾਰੇ ਸਾਲ ਦੀ ਮਿਹਨਤ ਦਾ ਨਤੀਜਾ ਸਨਮਾਨ ਦੇ ਰੂਪ ’ਚ ਹਾਸਿਲ ਕਰਦੇ ਹਨ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਵੀ ਹਾਜ਼ਰੀ ਭਰੀ। ਮਾਪਿਆਂ ਨਾਲ ਗੱਲਬਾਤ ਕਰਨ ’ਤੇ ਸੰਸਥਾ ਤੇ ਚੇਅਰਮੈਨ ਤਰਲੋਚਨ ਸਿੰਘ ਨੇ ਕਿਹਾ ਕਿ ਸਿਲਵਰ ਓਕ ਸਕੂਲ ਦੇ ਬੱਚੇ ਖੇਡਾਂ ਦੇ ਨਾਲ ਨਾਲ ਪੜ੍ਹਾਈ ਵਿਚ ਵੀ ਮੱਲਾਂ ਮਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦਾ ਇਹ ਸਮਾਰੋਹ ਉਨ੍ਹਾਂ ਬੱਚਿਆਂ ਦੇ ਸਨਮਾਨ ਵਿਚ ਰੱਖਿਆ ਗਿਆ ਹੈ ਜਿਨ੍ਹਾਂ ਨੇ ਅਧਿਆਪਕਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਖ਼ਤ ਮਿਹਨਤ ਕਰਕੇ ਵਧੀਆ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਪ੍ਰਿੰਸੀਪਲ ਮੁਨੀਸ਼ਾ ਸੰਗਰ ਨੇ ਖ਼ੁਸ਼ੀ ਦਾ ਇਜ਼ਹਾਰ ਕਰਤੇ ਹੋਏ ਸਮੂਹ ਮਾਪਿਆਂ ਨੂੰ ਬੱਚਿਆਂ ਦੀ ਉਪਲਬਧੀ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਅਮਰਜੀਤ ਕੌਰ ਸੈਣੀ, ਜਗਬੰਧਨ ਸਿੰਘ, ਸੁਰੇਸ਼, ਬਲਦੇਵ, ਰੁਪਿੰਦਰ, ਸੁਸ਼ੀਲ, ਬਲਜੀਤ, ਪਰਮਜੀਤ, ਸੁਮੀਤ, ਕੰਚਨ, ਗੁਰਪ੍ਰੀਤ, ਚੇਤਨਾ, ਪ੍ਰੀਆ, ਤਨਬੀਰ, ਜਸਵੀਰ, ਸੁਮਿੰਦਰ, ਤਰਨਜੀਤ, ਪੂਨਮ, ਹਿਨਾ ਰਾਣੀ ਅਮਨਦੀਪ, ਮਨਦੀਪ, ਈਸ਼ਾ, ਤਰਨਦੀਪ ਹਰਨਾਮ ਤੇ ਹੋਰ ਸਟਾਫ਼ ਵੀ ਮੌਜੂਦ ਸੀ।
ਪਿਛਲੀ ਖ਼ਬਰ ਸੀ. ਐੱਸ. ਡੀ. ਕੰਟੀਨ ਤੇ ਈ. ਸੀ. ਐਚ. ਐੱਸ. ਖੋਲ੍ਹਣ ਸੰਬੰਧੀ ਸਾਬਕਾ ਸੈਨਿਕਾਂ ਦੀ ਮੀਟਿੰਗ ਅਗਲੀ ਖ਼ਬਰ ਸ਼ਹੀਦ ਪਰਮਜੀਤ ਸਿੰਘ ਨੂੰ ਫ਼ੁੱਲ ਮਲਾਵਾਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।