25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਗਵਾਨ ਵਾਲਮੀਕਿ ਜੈਅੰਤੀ ਸ਼ਰਧਾਪੂਰਵਕ ਮਨਾਈ

ਅੱਡਾ ਸਰਾਂ, 24 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਬੀ. ਐੱਨ.

ਅਜੀਤ ਡੈਸਕ 25-10-2026
ਅੱਡਾ ਸਰਾਂ, 24 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਬੀ. ਐੱਨ. ਡੀ. ਸੀ. ਸੈਕੰ. ਸਕੂਲ ਕੰਧਾਲਾ ਜੱਟਾਂ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਹਾੜਾ ਸ਼ਰਧਾਪੂਰਵਕ ਮਨਾਇਆ। ਇਸ ਮੌਕੇ ਸਕੂਲ ਕੰਪਲੈਕਸ ’ਚ ਕਰਵਾਏ ਸਮਾਗਮ ਦੌਰਾਨ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਅੱਗੇ ਜੋਤ ਜਗਾਈ ਗਈ ਅਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ। ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਭਗਵਾਨ ਵਾਲਮੀਕਿ ਜੀ ਦੇ ਜੀਵਨ, ਸਿੱਖਿਆਵਾਂ ਤੇ ਉਨ੍ਹਾਂ ਦੁਆਰਾ ਰਚਿਤ ਪਵਿੱਤਰ ਗ੍ਰੰਥ ‘ਰਾਮਾਇਣ’ ਦੇ ਮਹੱਤਵ ਬਾਰੇ ਭਾਸ਼ਨ, ਕਵਿਤਾਵਾਂ ਤੇ ਵਿਚਾਰ ਪੇਸ਼ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਜੈ ਕ੍ਰਿਸ਼ਨ ਮਹਿਤਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਵੀ ਪਹਿਲੇ ਕਵੀ (ਆਦਿ ਕਵੀ) ਸਨ, ਜਿਨ੍ਹਾਂ ਨੇ ਸਮਾਜ ਨੂੰ ਸੱਚ, ਧਰਮ, ਆਪਸੀ ਪ੍ਰੇਮ ਤੇ ਬਰਾਬਰੀ ਦੇ ਰਾਹ ’ਤੇ ਚੱਲਣ ਦਾ ਸੁਨੇਹਾ ਦਿੱਤਾ। ਇਸ ਮੌਕੇ ਇੰਜੀ: ਅਨਿਲ ਮਹਿਤਾ, ਅਮਿਤ ਕੁਮਾਰ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਰਾਕੇਸ਼ ਕੁਮਾਰ, ਰੁਕਸਾਨਾ, ਮਨਦੀਪ ਕੌਰ, ਜਾਨਵੀਰ ਕੌਰ, ਜਸਵੀਰ ਕੌਰ, ਕੋਮਲ, ਸੁਖਮਨਜੀਤ ਕੌਰ, ਵੰਦਨਾ, ਗੁਰਬਖ਼ਸ਼ ਕੌਰ, ਰਾਜਵੀਰ ਕੌਰ, ਰਾਜਵਿੰਦਰ ਕੌਰ, ਅਮਨਜੀਤ ਕੌਰ, ਤਰਸੇਮ ਕੌਰ, ਮਨੀਸ਼ਾ, ਬਲਜੀਤ ਕੌਰ, ਨਰਿੰਦਰ ਕੌਰ, ਸਰੋਜ ਬਾਲਾ, ਸੰਦੀਪ, ਸੁਨੀਤਾ, ਅਮੀਸ਼ਾ, ਦੀਕਸ਼ਾ, ਸਰਬਜੀਤ ਕੌਰ ਤੋਂ ਇਲਾਵਾ ਸਮੂਹ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਸੈਂਡਵਿਚ ਮੇਕਿੰਗ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਦਿਖਾਈ ਰਚਨਾਤਮਿਕਤਾ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਹੈਂਡਮੇਡ ਜਿਊਲਰੀ ਮੇਕਿੰਗ ਵਰਕਸ਼ਾਪ ਤੇ ਪ੍ਰਦਰਸ਼ਨੀ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।