26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

- ਮਾਮਲਾ ਫਲਾਈਓਵਰ ਤੋਂ ਮਿਲੀ ਲੜਕੀ ਦੀ ਲਾਸ਼ ਦਾ- ਓਮਾਨ ਭੇਜਣ ਦਾ ਝਾਂਸਾ ਦੇ ਕੇ ਲੜਕੀ ਦੀ ਹੱਤਿਆ ਦੇ ਦੋਸ਼ ’ਚ ਕਥਿਤ ਦੋਸ਼ੀ ਕਾਬੂ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 20 ਸਾਲਾ ਲੜਕੀ ਨੂੰ ਆਪਣੇ ਨਾਲ ਲਿਜਾਉਣ ਤੇ ਉਸ ਦੀ ਹੱਤਿਆ ਕਰਨ ਦੇ ਦੋਸ਼ ’ਚ ਥਾਣਾ ਸਦਰ ਪੁਲਿਸ ਨੇ ਨਾਮਜ਼ਦ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਕਿਰਨ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।

ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐਚ. ਓ. ਕਿਰਨ ਤੇ ਕਥਿਤ ਦੋਸ਼ੀ। ਤਸਵੀਰ : ਹਮਸ਼ਾਇਨ ਸਟੂਡੀਓ 26-10-2026
ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 20 ਸਾਲਾ ਲੜਕੀ ਨੂੰ ਆਪਣੇ ਨਾਲ ਲਿਜਾਉਣ ਤੇ ਉਸ ਦੀ ਹੱਤਿਆ ਕਰਨ ਦੇ ਦੋਸ਼ ’ਚ ਥਾਣਾ ਸਦਰ ਪੁਲਿਸ ਨੇ ਨਾਮਜ਼ਦ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਕਿਰਨ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਪਿੰਕੀ ਵਾਸੀ ਰਾਮਪੁਰਾ ਫ਼ੁਲ ਵਜੋਂ ਹੋਈ ਹੈ ਅਤੇ ਮੌਜੂਦਾ ਸਮੇਂ ’ਚ ਉਹ ਬਜਵਾੜਾ ਇਲਾਕੇ ’ਚ ਕਿਰਾਏ ਦੇ ਮਕਾਨ ’ਚ ਰਹਿੰਦੀ ਸੀ ਅਤੇ ਉਥੇ ਨੂਰ ਦੇ ਨਾਂਅ ਨਾਲ ਜਾਣੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ 22 ਅਕਤੂਬਰ ਨੂੰ ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ ’ਦੇ ਪਿੰਡ ਬੂਥਗੜ੍ਹ ਦੇ ਨਜ਼ਦੀਕ ਛਾਉਣੀ ਕਲਾਂ ਦੇ ਨਜ਼ਦੀਕ ਸੜਕ ਦੇ ਕੰਢੇ ਲੜਕੀ ਦੀ ਲਾਸ਼ ਬਰਾਮਦ ਹੋਈ ਸੀ ਅਤੇ ਲੜਕੀ ਦੇ ਗਲੇ ’ਤੇ ਕੱਟ ਦੇ ਨਿਸ਼ਾਨ ਪਾਏ ਗਏ ਸਨ। ਮ੍ਰਿਤਕਾ ਪਿੰਕੀ ਦੀ ਮਾਤਾ ਰਣਦੀਪ ਕੌਰ ਅਨੁਸਾਰ ਪਿੰਕੀ ਨੇ 22 ਅਕਤੂਬਰ ਨੂੰ ਫ਼ੋਨ ’ਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਸ ਦਾ ਤੇ ਗੁਰਪ੍ਰੀਤ ਸਿੰਘ ਦਾ ਓਮਾਨ ਦਾ ਵੀਜ਼ਾ ਅਤੇ ਟਿਕਟ ਆ ਗਈ ਹੈ ਅਤੇ ਉਹ ਵਿਦੇਸ਼ ਜਾਣ ਵਾਲੇ ਹਨ। ਇਸ ਦੇ ਬਾਅਦ ਉਨ੍ਹਾਂ ਨੂੰ ਰਾਮਪੁਰਾ ਫ਼ੁਲ ਪੁਲਿਸ ਰਾਹੀਂ ਉਨ੍ਹਾਂ ਦੀ ਲੜਕੀ ਦੀ ਮੌਤ ਦੀ ਸੂਚਨਾ ਮਿਲੀ। ਉਨ੍ਹਾਂ ਦੋਸ਼ ਲਗਾਇਆ ਕਿ ਗੁਰਪ੍ਰੀਤ ਸਿੰਘ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਅਤੇ ਉਸ ਦੀ ਹੱਤਿਆ ਕਰ ਦਿੱਤੀ। ਹੱਤਿਆ ਦੇ ਪਿੱਛੇ ਕਾਰਨ ਤੇ ਘਟਨਾਕ੍ਰਮ ਹਾਲੇ ਜਾਂਚ ਦਾ ਵਿਸ਼ਾ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਅਗਲੀ ਖ਼ਬਰ ਅੱਡਾ ਝਾਵਾਂ ਵਿਚ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।