27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਢੰਡਾਰੀ ਖ਼ੁਰਦ ਲੁਧਿਆਣਾ ਤੋਂ ਨਗਰ ਕੀਰਤਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜਾ

ਬੀਣੇਵਾਲ, 26 ਅਕਤੂਬਰ (ਬੈਜ ਚੌਧਰੀ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢੰਡਾਰੀ ਖ਼ੁਰਦ ਜ਼ਿਲ੍ਹਾ ਲੁਧਿਆਣਾ ਤੋਂ ਵਿਸ਼ਾਲ ਨਗਰ ਕੀਰਤਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਿਆ ਅਤੇ ਸੰਗਤਾਂ ਨਤਮਸਤਕ ਹੋਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ’ਚ ਨਗਰ ਕੀਰਤਨ ਸ੍ਰੀ ਖੁਰਾਲਗੜ ਸਾਹਿਬ ਪਹੁੰਚਿਆ।

ਅਜੀਤ ਡੈਸਕ 27-10-2026
ਬੀਣੇਵਾਲ, 26 ਅਕਤੂਬਰ (ਬੈਜ ਚੌਧਰੀ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢੰਡਾਰੀ ਖ਼ੁਰਦ ਜ਼ਿਲ੍ਹਾ ਲੁਧਿਆਣਾ ਤੋਂ ਵਿਸ਼ਾਲ ਨਗਰ ਕੀਰਤਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਿਆ ਅਤੇ ਸੰਗਤਾਂ ਨਤਮਸਤਕ ਹੋਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ’ਚ ਨਗਰ ਕੀਰਤਨ ਸ੍ਰੀ ਖੁਰਾਲਗੜ ਸਾਹਿਬ ਪਹੁੰਚਿਆ। ਗੁਰੂ ਰਵਿਦਾਸ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸੰਗਤ ਵਿਚ ਬਹੁਤ ਉਤਸ਼ਾਹ ਹੈ ਅਤੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ’ਚੋਂ ਨਗਰ ਕੀਰਤਨ ਤਪ ਅਸਥਾਨ ਆਉਣੇ ਸ਼ੁਰੂ ਹੋ ਗਏ ਹਨ। ਸੰਗਤਾਂ ਲਈ ਲੰਗਰ ਤੇ ਰੁਕਣ ਦਾ ਪ੍ਰਬੰਧ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ ਹੈ। ਇਸ ਮੌਕੇ ਬਾਬਾ ਕੇਵਲ ਸਿੰਘ, ਬਾਬਾ ਸੁਖਦੇਵ ਸਿੰਘ ਵਲੋਂ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰਾਮ ਸਿੰਘ ਐਡਵੋਕੇਟ ਢੰਡਾਰੀ ਕਲਾਂ ਵਲੋਂ ਖ਼ਾਸ ਤੌਰ ’ਤੇ ਹਾਜ਼ਰੀ ਭਰੀ ਗਈ।
ਪਿਛਲੀ ਖ਼ਬਰ ਸਾਬਕਾ ਵਿਧਾਇਕਾ ਇੰਦੂ ਬਾਲਾ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਮਦਨ ਮੋਹਨ ਸਿੰਘ ਮੂਸਾ ਅਕਾਲੀ ਦਲ (ਪੁਨਰ ਸੁਰਜੀਤ) ਦੇ ਕੌਮੀ ਜਨਰਲ ਸਕੱਤਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।