28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੁਫ਼ਤ ਮੈਡੀਕਲ ਕੈਂਪ

ਗੜ੍ਹਦੀਵਾਲਾ, 27 ਅਕਤੂਬਰ (ਚੱਗਰ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੁੱਖ ਸੇਵਾਦਾਰ ਭਾਈ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਅਤੇ ਮੁਫ਼ਤ ਈ.

ਅਜੀਤ ਡੈਸਕ 28-10-2026
ਗੜ੍ਹਦੀਵਾਲਾ, 27 ਅਕਤੂਬਰ (ਚੱਗਰ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੁੱਖ ਸੇਵਾਦਾਰ ਭਾਈ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਅਤੇ ਮੁਫ਼ਤ ਈ.ਸੀ.ਜੀ. ਦੀ ਸਹੂਲਤ ਪ੍ਰਦਾਨ ਕੀਤੀ ਗਈ। ਇਸ ਮੌਕੇ ਡਾ. ਬਿਕਰਮਜੀਤ ਸਿੰਘ ਅਤੇ ਡਾ. ਲਵਪ੍ਰੀਤ ਸਿੰਘ, ਹੱਡੀਆਂ ਅਤੇ ਜੋੜਾਂ ਦੇ ਮਾਹਿਰ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਜਦਕਿ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਵੀ ਮੁਫ਼ਤ ਕੀਤੀ ਗਈ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਣਾ ਸੀ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਤੋਂ ਇਲਾਵਾ ਹੋਰ ਸੁਸਾਇਟੀ ਦੇ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸੰਧਵਾਲ ’ਚ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਪੈਨਸ਼ਨਰ 1 ਤੋਂ 30 ਨਵੰਬਰ ਤੱਕ ਕਰਵਾ ਸਕਦੇ ਨੇ ਡਿਜੀਟਲ ਲਾਈਫ਼ ਸਰਟੀਫਿਕੇਟ ਅਪਲਾਈ-ਦੇਸਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।