ਸਿਲਵਰ ਓਕ ਸਕੂਲ ਦੇ ਚੈੱਸ ਖਿਡਾਰੀ ਅਰਸ਼ਦੀਪ ਸਿੰਘ ਦੀ ਹੋਈ ਰਾਜ ਪੱਧਰੀ ਮੁਕਾਬਲਿਆਂ ਵਿਚ ਚੋਣ
ਟਾਂਡਾ ਉੜਮੁੜ, 27 ਅਕਤੂਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਖੇਡਾਂ ਦੇ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਹੋਇਆਂ ਇਕ ਹੋਰ ਉਪਲਬਧੀ ਹਾਸਿਲ ਕੀਤੀ। ਸਕੂਲ ਦੇ ਚੈੱਸ ਖਿਡਾਰੀ ਅਰਸ਼ਦੀਪ ਸਿੰਘ ਦੀ ਚੋਣ ਪੰਜਾਬ ਸਕੂਲ ਜ਼ਿਲ੍ਹਾ ਖੇਡ ਵਿਭਾਗ ਵਲੋਂ ਰਾਜ ਪੱਧਰੀ ਮੁਕਾਬਲਿਆਂ ਦੇ ਲਈ ਕੀਤੀ ਗਈ।
ਅਜੀਤ ਡੈਸਕ
28-10-2026