ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦਾ ਇਨਾਮ ਵੰਡ ਸਮਾਗਮ ਯਾਦਗਾਰੀ ਰਿਹਾ
ਬੁੱਲ੍ਹੋਵਾਲ, 28 ਅਕਤੂਬਰ (ਲੁਗਾਣਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਵਿਹੜੇ ਵਿਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਰਹਿਨੁਮਾਈ ਹੇਠ ਅਤੇ ਪ੍ਰਿੰਸੀਪਲ ਸ੍ਰੀਮਤੀ ਹਰਕੀਰਤ ਕੌਰ ਦੀ ਯੋਗ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ।
ਸ
ਸਨਿਚਰਵਾਰ, 1 ਅਗਸਤ, 2026
29-10-2026
ਬੁੱਲ੍ਹੋਵਾਲ, 28 ਅਕਤੂਬਰ (ਲੁਗਾਣਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ ਵਿਹੜੇ ਵਿਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਝਰ ਦੀ ਰਹਿਨੁਮਾਈ ਹੇਠ ਅਤੇ ਪ੍ਰਿੰਸੀਪਲ ਸ੍ਰੀਮਤੀ ਹਰਕੀਰਤ ਕੌਰ ਦੀ ਯੋਗ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਚੀਫ਼ ਖ਼ਾਲਸਾ ਦੀਵਾਨ ਦੇ 124ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਇਸ ਸਮਾਗਮ ਦਾ ਮੁੱਖ ਵਿਸ਼ਾ ‘ਪੰਜਾਬ-ਵਿਰਸੇ ਤੋਂ ਵਿਕਾਸ ਵੱਲ’ ਸੀ। ਇਸ ਦੌਰਾਨ ਮੰਚ ਨਾਟਕ ਰਾਹੀਂ ਪੰਜਾਬ ਦੀ ਹਿਸਟਰੀ ਤੋਂ ਲੈ ਕੇ ਪੁਰਾਤਨ ਪਿੰਡਾਂ ਦੀ ਸਵੇਰ, ਸਾਂਝਾ ਭਾਈਚਾਰਾ, ਚੀਫ਼ ਖ਼ਾਲਸਾ ਦੀਵਾਨ ਦੀ ਸਿਰਜਣਾ, ਵੰਡ ਦਾ ਸੰਤਾਪ, ਵੰਡ ਤੋਂ ਬਾਅਦ ਪੰਜਾਬ ਦਾ ਮੁੜ ਉੱਠ ਖੜ੍ਹਨਾ ਅਤੇ ਅਜੋਕੇ ਪੰਜਾਬ ਤੱਕ ਦੇ ਵਿਕਾਸ ਨੂੰ ਪੜਾਅ-ਦਰ-ਪੜਾਅ ਬਹੁਤ ਹੀ ਖ਼ੂਬਸੂਰਤੀ ਨਾਲ ਪੇਸ਼ ਕੀਤਾ ਗਿਆ। ਵੱਡਿਆਂ ਦੀ ਚਿੰਤਾ-ਅਜੋਕਾ ਸਮਾਜ ਅਤੇ ਅਸੀਂ ਕਿਸ ਤਰ੍ਹਾਂ ਵਿਰਸੇ ਨਾਲ ਜੁੜ ਕੇ ਵਿਕਾਸ ਕਰਨਾ ਹੈ ਦਾ ਸੁਨੇਹਾ ਇਸ ਸਮਾਗਮ ਦਾ ਮੁੱਖ ਆਕਰਸ਼ਣ ਸੀ। ਇਸ ਦੁਆਰਾ ਆਉਣ ਵਾਲੀ ਪੀੜ੍ਹੀ ਨੂੰ ਵਿਰਸੇ ਤੋਂ ਵਿਕਾਸ ਵੱਲ ਜਾਣ ਲਈ ਪ੍ਰੇਰਿਤ ਕੀਤਾ ਗਿਆ। ਇਸ ਸਮਾਗਮ ਦੇ ਪਹਿਲੇ ਹਿੱਸੇ ਵਿਚ ਮੁੱਖ ਮਹਿਮਾਨ ਵਜੋਂ ਜਤਿੰਦਰ ਸਿੰਘ ਬਾਜਵਾ ਅਤੇ ਦੂਸਰੇ ਹਿੱਸੇ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਵਾਇਸ ਪ੍ਰਧਾਨ ਸੰਤੋਖ ਸਿੰਘ ਸੇਠੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਗੁਰਵਿੰਦਰ ਸਿੰਘ ਪਾਬਲਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਉੱਘੇ ਸਮਾਜ ਸੇਵਕ ਗੈਸਟ ਆਫ਼ ਆਨਰ ਵਜੋਂ ਸ਼ਾਮਿਲ ਹੋਏ। ਇਸ ਦੌਰਾਨ ਪ੍ਰਿੰ. ਹਰਕੀਰਤ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਦੱਸਿਆ ਕਿ ਇਹ ਇਲਾਕੇ ਦਾ ਇੱਕੋ-ਇੱਕ ਅਜਿਹਾ ਸਕੂਲ ਹੈ ਜਿਸ ਦੇ ਬੱਚੇ ਨੈਸ਼ਨਲ ਪੱਧਰ ‘ਤੇ ਸਕੂਲ ਦਾ ਨਾਮ ਰੌਸ਼ਨ ਕਰਕੇ ਆਏ ਹਨ। ਇਸ ਤੋਂ ਇਲਾਵਾ ਸਕੂਲ ਦੇ ਬੋਰਡ ਦੇ ਨਤੀਜੇ ਹਮੇਸ਼ਾ 100% ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਕੂਲ ਦੀ ਬਿਲਡਿੰਗ ਨੂੰ ਹੋਰ ਵਿਸਤਾਰ ਦੇਣ ਲਈ ਬਜਟ ਪਾਸ ਕੀਤਾ ਗਿਆ ਹੈ, ਜਿਸ ਤਹਿਤ ਜਲਦ ਹੀ ਰੋਬੋਟਿਕਸ ਲੈਬ, ਆਧੁਨਿਕ ਟੈਕਨੌਲੋਜੀ ਵਾਲੀਆਂ ਲੈਬਾਂ ਅਤੇ ਇੱਕ ਵੱਡੇ ਹਾਲ ਦੀ ਉਸਾਰੀ ਸ਼ੁਰੂ ਹੋਣ ਜਾ ਰਹੀ ਹੈ। ਪ੍ਰੋਗਰਾਮ ਦੇ ਅੰਤ ਵਿਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਬੋਰਡ ਕਲਾਸਾਂ, ਹੋਰ ਜਮਾਤਾਂ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਸਕੂਲ ਦਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਨਮਾਨ ਕਰਨ ਵਾਲਿਆ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਵਾਈਸ ਪ੍ਰਧਾਨ ਸੰਤੋਖ ਸਿੰਘ ਸੇਠੀ, ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਆਮ ਆਦਮੀ ਪਾਰਟੀ ਮੈਂਬਰ ਇੰਚਾਰਜ ਅਵਤਾਰ ਸਿੰਘ ਕਪੂਰ, ਹਿੰਮਤ ਸਿੰਘ, ਪ੍ਰਿੰ. ਹਰਕੀਰਤ ਕੌਰ, ਕੁਲਦੀਪ ਸਿੰਘ ਢੱਡੇ ਤੇ ਹੋਰ ਮਹਿਮਾਨ ਵੀ ਹਾਜ਼ਰ ਸਨ।