30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਟਾਂਡਾ ’ਚ ਸ਼ਰਧਾ ਤੇ ਉਤਸ਼ਾਹ ਨਾਲ ਸਜਾਈ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ

ਟਾਂਡਾ ਉੜਮੁੜ, 29 ਅਕਤੂਬਰ (ਭਗਵਾਨ ਸਿੰਘ ਸੈਣੀ)- ਸਿਟੀ ਵਾਲਮੀਕਿ ਸਭਾ ਵੱਲੋਂ ਪ੍ਰਧਾਨ ਵਿਨੋਦ ਖੋਸਲਾ ਸੁੰਦਰੀ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਾਲਮੀਕਿ ਮੁਹੱਲਾ ਟਾਂਡਾ ਤੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਈ ਗਈ। ਸ਼ੋਭਾ ਯਾਤਰਾ ਦਾ ਉਦਘਾਟਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕੀਤਾ।

ਅਜੀਤ ਡੈਸਕ 30-10-2026
ਟਾਂਡਾ ਉੜਮੁੜ, 29 ਅਕਤੂਬਰ (ਭਗਵਾਨ ਸਿੰਘ ਸੈਣੀ)- ਸਿਟੀ ਵਾਲਮੀਕਿ ਸਭਾ ਵੱਲੋਂ ਪ੍ਰਧਾਨ ਵਿਨੋਦ ਖੋਸਲਾ ਸੁੰਦਰੀ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਾਲਮੀਕਿ ਮੁਹੱਲਾ ਟਾਂਡਾ ਤੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਈ ਗਈ। ਸ਼ੋਭਾ ਯਾਤਰਾ ਦਾ ਉਦਘਾਟਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕੀਤਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੰਦਿਆਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸ਼ੋਭਾ ਯਾਤਰਾ ਦੀ ਸ਼ੁਰੂਆਤ ਵਾਰਡ ਨੰਬਰ 13 ਸਥਿਤ ਭਗਵਾਨ ਵਾਲਮੀਕਿ ਮੰਦਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਹੋਈ। ਇਸ ਦੌਰਾਨ ਧਾਰਮਿਕ ਝਾਕੀਆਂ, ਬੈਂਡ-ਵਾਜਿਆਂ ਅਤੇ ਭਜਨ ਮੰਡਲੀਆਂ ਨੇ ਮਾਹੌਲ ਨੂੰ ਭਗਤੀ ਮਈ ਬਣਾ ਦਿੱਤਾ। ਸ਼ੋਭਾ ਯਾਤਰਾ ਦਾ ਟਾਂਡਾ ਪੁਲਿਸ ਚੌਕ, ਤਹਿਸੀਲ ਰੋਡ, ਸਿਵਲ ਹਸਪਤਾਲ ਰੋਡ, ਸ਼ਿਮਲਾ ਪਹਾੜੀ, ਅਹੀਆਪੁਰ ਅਤੇ ਥਾਣਾ ਰੋਡ ਸਮੇਤ ਵੱਖ-ਵੱਖ ਥਾਵਾਂ ’ਤੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਚਾਈ, ਬਰਾਬਰੀ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀਆਂ ਹਨ । ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਐਡਵੋਕੇਟ ਅਜੇ ਕੁਮਾਰ, ਰਸ਼ਪਾਲ ਸਿੰਘ ਚਰੜ, ਗੁਰਸੇਵਕ ਮਾਰਸ਼ਲ, ਐੱਮ.ਸੀ. ਪ੍ਰਿਤਪਾਲ ਕੌਰ, ਬੰਟੀ ਖੋਸਲਾ, ਜਤਿੰਦਰ ਕੁਮਾਰ ਹੰਸ, ਵਿਜੇ ਹੰਸ, ਡਿੰਪੀ ਖੋਸਲਾ, ਰਾਜੇਸ਼ ਲਾਡੀ, ਡਾ. ਬਲਦੇਵ ਰਾਜ, ਨੰਬਰਦਾਰ ਜਗਜੀਵਨ ਜੱਗੀ, ਰਾਜ ਮੁਲਤਾਨੀ, ਆਰਤੀ ਸ਼ਰਮਾ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਵਿਚ ਰੇੜੂਪੱਤੀ ਸਕੂਲ ਨੇ ਨਵੀਆਂ ਬੁਲੰਦੀਆਂ ਛੂਹੀਆਂ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਲਾਹਨਤ ਰੈਲੀ ਪਹਿਲੀ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।