31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ’ਚ ਵਿਸ਼ੇਸ਼ ਲੋਕ ਅਦਾਲਤ 21 ਨੂੰ

ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 21 ਨਵੰਬਰ ਨੂੰ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ। ਇਸ ਵਿਸ਼ੇਸ਼ ਲੋਕ ਅਦਾਲਤ ’ਚ ਨੈਗੋਸ਼ੀਏਬਲ ਇੰਸਟਰੂਮੈਂਟਸ (ਐਨ.

ਅਜੀਤ ਡੈਸਕ 31-10-2026
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 21 ਨਵੰਬਰ ਨੂੰ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾਵੇਗੀ। ਇਸ ਵਿਸ਼ੇਸ਼ ਲੋਕ ਅਦਾਲਤ ’ਚ ਨੈਗੋਸ਼ੀਏਬਲ ਇੰਸਟਰੂਮੈਂਟਸ (ਐਨ.ਆਈ .) ਐਕਟ ਦੀ ਧਾਰਾ 138 ਤਹਿਤ ਅਦਾਲਤਾਂ ਵਿਚ ਲੰਬਿਤ ਮਾਮਲਿਆਂ ਦਾ ਆਪਸੀ ਸਹਿਮਤੀ ਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਨ ਲਈ ਰੱਖਿਆ ਜਾਵੇਗਾ। ਇਹ ਵਿਸ਼ੇਸ਼ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਲਗਾਈ ਜਾਵੇਗੀ। ਇਸ ਸੰਬੰਧੀ ਸੀ. ਜੇ. ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੀਰਜ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧਾਰਾ 138 ਐਨ. ਆਈ. ਐਕਟ ਤਹਿਤ ਅਦਾਲਤਾਂ ਵਿਚ ਲੰਬਿਤ ਆਪਣੇ ਮਾਮਲਿਆਂ ਦਾ ਵਿਸ਼ੇਸ਼ ਲੋਕ ਅਦਾਲਤ ਰਾਹੀਂ ਆਪਸੀ ਸਹਿਮਤੀ ਅਤੇ ਰਾਜ਼ੀਨਾਮੇ ਦੇ ਆਧਾਰ ’ਤੇ ਨਿਪਟਾਰਾ ਕਰਵਾਉਣ ਲਈ ਅੱਗੇ ਆਉਣ ਅਤੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਹੋਣ ਨਾਲ ਦੋਵਾਂ ਧਿਰਾਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕ ਅਦਾਲਤ ਵਿਚ ਆਪਸੀ ਸਹਿਮਤੀ ਨਾਲ ਲਿਆ ਗਿਆ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਵਿਰੁੱਧ ਕਿਸੇ ਹੋਰ ਅਦਾਲਤ ਵਿਚ ਅਪੀਲ ਕਰਨ ਦੀ ਕੋਈ ਵਿਵਸਥਾ ਨਹੀਂ ਹੁੰਦੀ। ਇਸ ਨਾਲ ਧਿਰਾਂ ਵਿਚਕਾਰ ਵਿਵਾਦ ਖ਼ਤਮ ਹੋਣ ਦੇ ਨਾਲ-ਨਾਲ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਵੀ ਉਤਸ਼ਾਹ ਮਿਲਦਾ ਹੈ।
ਪਿਛਲੀ ਖ਼ਬਰ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਡੀ. ਸੀ. ਤੇ ਐੱਸ. ਐੱਸ. ਪੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਵਿਖੇ ਦੋ ਰੋਜ਼ਾ ਖੇਡ ਮੇਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।