31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮੁਹੱਲਾ ਭਵਾਨੀ ਨਗਰ ’ਚ ਕਾਂਗਰਸੀਆਂ ਦੀ ਇਕੱਤਰਤਾ

ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਂਗਰਸੀ ਵਰਕਰਾਂ ਦੀ ਇਕੱਤਰਤਾ ਮੁਹੱਲਾ ਭਵਾਨੀ ਨਗਰ ’ਚ ਮੌਂਟੀ ਸੈਣੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਵਿਸ਼ਵਨਾਥ ਬੰਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਅਜੀਤ ਡੈਸਕ 31-10-2026
ਹੁਸ਼ਿਆਰਪੁਰ, 30 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਂਗਰਸੀ ਵਰਕਰਾਂ ਦੀ ਇਕੱਤਰਤਾ ਮੁਹੱਲਾ ਭਵਾਨੀ ਨਗਰ ’ਚ ਮੌਂਟੀ ਸੈਣੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਵਿਸ਼ਵਨਾਥ ਬੰਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਮੌਂਟੀ ਸੈਣੀ ਨੇ ਸਾਥੀਆਂ ਸਮੇਤ ਵਿਸ਼ਵਨਾਥ ਬੰਟੀ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਵਿਸ਼ਵਨਾਥ ਬੰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਮੁਹਾਜ਼ ’ਤੇ ਫ਼ੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਪਰ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਚੱਲਦਿਆਂ ਅੱਜ ਹਰੇਕ ਸੂਬਾ ਵਾਸੀ ਦੁਖੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੱਤਾ ਹਾਸਿਲ ਕਰਨ ਦੀ ਕੋਈ ਲਾਲਸਾ ਨਹੀਂ ਹੈ ਬਲਕਿ ਉਹ ਰਾਜਨੀਤੀ ਰਾਹੀਂ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਬੰਟੀ ਨੇ ਕਿਹਾ ਕਿ ਵੱਡੇ ਵੱਡੇ ਵਾਅਦਿਆਂ ਅਤੇ ਪ੍ਰਚਾਰ ਦੇ ਸਹਾਰੇ ਬਹੁਤੇ ਸਮੇਂ ਤੱਕ ਲੋਕਾਂ ਦਾ ਵਿਸ਼ਵਾਸ ਨਹੀਂ ਜਿੱਤਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਸਲੀ ਕਸੌਟੀ ਇਹ ਹੁੰਦੀ ਹੈ ਕਿ ਉਸਦੇ ਕਾਰਜਕਾਲ ਤੋਂ ਲੋਕ ਕਿੰਨੇ ਸੰਤੁਸ਼ਟ ਹਨ। ਕਾਂਗਰਸ ਪਾਰਟੀ ਦੀਆਂ ਨੀਤੀਆਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੀ ਹੈ ਤੇ ਹਮੇਸ਼ਾ ਲੋਕ ਹਿੱਤਾ ਨੂੰ ਪਹਿਲ ਦਿੱਤੀ ਹੈ। ਇਸ ਮੌਕੇ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸੁਦੇਸ਼ ਰਾਜਨ ਵਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਾਣ ਵਾਲੀ ਬੱਸ ਨੂੰ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਡਾ. ਰਵਜੋਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।