31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਡਾ. ਸੁਦੇਸ਼ ਰਾਜਨ ਵਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਹਰਿਆਣਾ, 30 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 31-10-2026
ਹਰਿਆਣਾ, 30 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਵਲੋਂ ਬਲਾਕ ਭੂੰਗਾ ਅਧੀਨ ਨਵੀਂ ਬਣ ਰਹੀ ਆਮ ਆਦਮੀ ਕਲੀਨਿਕ ਧੂਤ ਕਲਾ ਤੇ ਆਮ ਆਦਮੀ ਕਲੀਨਿਕ ਗੜ੍ਹਦੀਵਾਲਾ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਡਾ. ਸੁਦੇਸ਼ ਰਾਜਨ ਵਲੋਂ ਆਮ ਆਦਮੀ ਕਲੀਨਿਕਾਂ ਦੇ ਨਿਰੀਖਣ ਦੌਰਾਨ ਸਮੂਹ ਸਟਾਫ਼ ਦੀ ਹਾਜ਼ਰੀ ਤੇ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਹਾਜ਼ਰ ਮੈਡੀਕਲ ਅਫ਼ਸਰ ਡਾ. ਕਰਨ ਆਮ ਆਦਮੀ ਕਲੀਨਿਕ ਦੀ ਓ. ਪੀ. ਡੀ., ਦਵਾਈਆਂ, ਟੈੱਸਟਾਂ ਤੇ ਵੱਖ-ਵੱਖ ਉਪਕਰਨਾਂ ਦੀ ਕਾਰਜਸ਼ੀਲਤਾ ਅਤੇ ਰਜਿਸਟਰੀ ਰਿਕਾਰਡ ਦੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕਰਦਿਆਂ ਸਮੂਹ ਸਟਾਫ਼ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਆਉਂਦੇ ਹੋਏ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਔਂਕੜ ਨਾ ਆਉਣ ਦਿੱਤੀ ਜਾਵੇ ਅਤੇ ਉਪਲੱਬਧ ਦਵਾਈਆਂ ਅਤੇ ਟੈਸਟ ਮੁਹੱਈਆਂ ਕਰਵਾਏ ਜਾਣ। ਇਸ ਮੌਕੇ ਡਾ. ਕਰਨ ਰਾਜੂ, ਜਸਤਿੰਦਰ ਸਿੰਘ ਬੀ. ਈ. ਈ., ਫਾਰਮੇਸੀ ਅਫ਼ਸਰ ਰਜਨੀ, ਕਲੀਨਿਕ ਅਸਿਸਟੈਂਟ ਪਲਵਿੰਦਰ ਕੌਰ ਮ. ਪ. ਹ. ਵ. ਅਰਪਿੰਦਰ ਸਿੰਘ ਤੇ ਹਰੀਵੰਸ਼ ਕੁਮਾਰ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗਤਕੇ ’ਚ ਪਰਮਵੀਰ ਸਿੰਘ ਨੇ ਰਾਸ਼ਟਰੀ ਪੱਧਰ ’ਤੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਮੁਹੱਲਾ ਭਵਾਨੀ ਨਗਰ ’ਚ ਕਾਂਗਰਸੀਆਂ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।