01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੂਬੇ ਦੇ ਵਿਕਾਸ ਲਈ ਖੇਤਰੀ ਪਾਰਟੀ ਦਾ ਆਉਣਾ ਜ਼ਰੂਰੀ-ਰਸੂਲਪੁਰ

ਟਾਂਡਾ ਉੜਮੁੜ, 31 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਅਰਵਿੰਦਰ ਸਿੰਘ ਰਸੂਲਪੁਰ ਨੇ ਰਾਣੀ ਪਿੰਡ ਵਿਖੇ ਰੱਖੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਪੰਜਾਬ ਨੂੰ ਤਰੱਕੀ ਤੇ ਵਿਕਾਸ ਦੇ ਰਸਤੇ ’ਤੇ ਲੈ ਕੇ ਜਾਣ ਲਈ ਪੰਜਾਬ ਵਿਚ ਆਪਣੀ ਖੇਤਰੀ ਪਾਰਟੀ ਦਾ ਆਉਣਾ ਬਹੁਤ ਜ਼ਰੂਰੀ ਹੈ।

ਅਜੀਤ ਡੈਸਕ 01-11-2026
ਟਾਂਡਾ ਉੜਮੁੜ, 31 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਅਰਵਿੰਦਰ ਸਿੰਘ ਰਸੂਲਪੁਰ ਨੇ ਰਾਣੀ ਪਿੰਡ ਵਿਖੇ ਰੱਖੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਪੰਜਾਬ ਨੂੰ ਤਰੱਕੀ ਤੇ ਵਿਕਾਸ ਦੇ ਰਸਤੇ ’ਤੇ ਲੈ ਕੇ ਜਾਣ ਲਈ ਪੰਜਾਬ ਵਿਚ ਆਪਣੀ ਖੇਤਰੀ ਪਾਰਟੀ ਦਾ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਅਕਾਲੀ ਦਲ ਇਕੋ ਇਕ ਅਜਿਹੀ ਪਾਰਟੀ ਹੈ ਜੋ ਹਰ ਇਕ ਵਰਗ ਦਾ ਖ਼ਿਆਲ ਰੱਖਦੀ ਹੈ ਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ। ਉਨ੍ਹਾਂ ਕਿਹਾ ਮੌਜੂਦਾ ‘ਆਪ’ ਸਰਕਾਰ ਵਿਚ ਗੈਗਸ਼ਟਰਾਂ ਦਾ ਰਾਜ ਹੈ। ਗੈਂਗਸਟਰ ਫ਼ੋਨ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ ਤੇ ਫਿਰੌਤੀਆਂ ਮੰਗ ਰਹੇ ਹਨ, ਜਿਸ ਕਰਕੇ ਪੂਰੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਕਿਹਾ ਅਕਾਲੀ ਸਰਕਾਰ ਆਉਣ ’ਤੇ ਇਨ੍ਹਾਂ ਸਾਰੇ ਗੈਗਸ਼ਟਰਾਂ ਨੂੰ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਵਰਗ ਦਾ ਖ਼ਿਆਲ ਰੱਖਿਆਂ ਜਾਵੇਗਾ ਤੇ ਕਿ ਅਕਾਲੀ ਸਰਕਾਰ ਆਉਣ ’ਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਨੌਜਵਾਨਾਂ ਨੂੰ ਰੋਜ਼ਗਾਰ ਵਾਸਤੇ ਬਿਨਾਂ ਵਿਆਜ 10 ਲੱਖ ਦਾ ਕਰਜ਼ਾ ਦਿੱਤਾ ਜਾਵੇਗਾ ਤਾਂ ਜੋ ਬੇਰੁਜ਼ਗਾਰੀ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਪ੍ਰਿਥੀਪਾਲ ਸਿੰਘ ਦਾਤਾ, ਅਮਰਜੀਤ ਸਿੰਘ ਝੱਜੀਪਿੰਡ, ਜਸਵਿੰਦਰ ਸਿੰਘ ਜੱਸਾ ਰਾਣੀ ਪਿੰਡ, ਜਸਪਾਲ ਸਿੰਘ ਰਾਣੀ ਪਿੰਡ, ਕੁਲਦੀਪ ਸਿੰਘ, ਰਾਜਵਿੰਦਰ ਸਿੰਘ, ਬਲਬੀਰ ਸਿੰਘ, ਬਲਬੀਰ ਸਿੰਘ, ਤਰਸੇਮ ਸਿੰਘ, ਰਾਜ ਪ੍ਰਗਟ ਸਿੰਘ, ਜਸਦੀਪ ਸਿੰਘ, ਨਰਿੰਦਰ ਸਿੰਘ, ਗੁਰਦੀਪ ਸਿੰਘ, ਬਲਬੀਰ ਸਿੰਘ ਰਾਣੀ ਪਿੰਡ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਰਾਸ਼ਟਰੀ ਨਵਾਚਾਰ ਦਿਵਸ ਮੌਕੇ ਸੈਮੀਨਾਰ ਅਗਲੀ ਖ਼ਬਰ ਸ਼ਹੀਦ ਸਿਪਾਹੀ ਹਰਮੇਸ਼ ਲਾਲ ਦੀ ਯਾਦ ’ਚ ਅੱਜੋਵਾਲ ਸਕੂਲ ’ਚ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।