01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦਸਮੇਸ਼ ਗਰਲਜ਼ ਕਾਲਜ ਵਿਖੇ ਰਾਸ਼ਟਰੀ ਨਵਾਚਾਰ ਦਿਵਸ ਮੌਕੇ ਸੈਮੀਨਾਰ

ਮੁਕੇਰੀਆਂ, 31 ਅਕਤੂਬਰ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵਲੋਂ ਖੋਜ ਵਿਕਾਸ ਸੈੱਲ ਅਤੇ ਕਾਲਜ ਨਵਾਚਾਰ ਕੌਂਸਲ ਦੇ ਸਹਿਯੋਗ ਨਾਲ ‘ਰਾਸ਼ਟਰੀ ਨਵਾਚਾਰ’ ਦਿਵਸ ਦੇ ਸਬੰਧ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਲਗਭਗ 50 ਵਿਦਿਆਰਥਣਾਂ ਨੇ ਇਸ ਸੈਮੀਨਾਰ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 01-11-2026
ਮੁਕੇਰੀਆਂ, 31 ਅਕਤੂਬਰ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵਲੋਂ ਖੋਜ ਵਿਕਾਸ ਸੈੱਲ ਅਤੇ ਕਾਲਜ ਨਵਾਚਾਰ ਕੌਂਸਲ ਦੇ ਸਹਿਯੋਗ ਨਾਲ ‘ਰਾਸ਼ਟਰੀ ਨਵਾਚਾਰ’ ਦਿਵਸ ਦੇ ਸਬੰਧ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਲਗਭਗ 50 ਵਿਦਿਆਰਥਣਾਂ ਨੇ ਇਸ ਸੈਮੀਨਾਰ ਵਿਚ ਸ਼ਮੂਲੀਅਤ ਕੀਤੀ। ਹਿੰਦੀ ਵਿਭਾਗ ਦੇ ਮੁਖੀ ਡਾ. ਰੀਨਾ ਕੁਮਾਰੀ ਨੇ ‘ਭਾਸ਼ਾ, ਸਾਹਿੱਤ ਅਤੇ ਨਵਾਚਾਰ’ ਵਿਸ਼ੇ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਰਚਨਾਤਮਿਕ ਸੋਚ ਅਤੇ ਸਾਹਿੱਤ ਰਾਹੀਂ ਸਮਾਜਿਕ ਤਬਦੀਲੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਪੰਜਾਬੀ ਵਿਭਾਗ ਦੇ ਡਾ. ਮਨਿੰਦਰਜੀਤ ਕੌਰ ਨੇ ‘ਆਧੁਨਿਕ ਯੁੱਗ ਵਿਚ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਵਿਚਾਰਾਂ ਦੀ ਪ੍ਰਸੰਗਿਕਤਾ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਵਿਦਿਆਰਥਣਾਂ ਨੂੰ ਮਿਹਨਤ, ਆਤਮ-ਵਿਸ਼ਵਾਸ ਅਤੇ ਨਵੀਆਂ ਕਾਢਾਂ ਰਾਹੀਂ ਆਪਣੇ ਟੀਚੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਕਿਹਾ ਕਿ ਅਜਿਹੇ ਵਿੱਦਿਅਕ ਸਮਾਗਮ ਵਿਦਿਆਰਥਣਾਂ ਵਿਚ ਵਿਗਿਆਨਕ ਸੋਚ, ਸੁਤੰਤਰ ਚਿੰਤਨ ਅਤੇ ਖੋਜ ਪ੍ਰਤੀ ਰੁਚੀ ਵਿਕਸਿਤ ਕਰਨ ਵਿਚ ਸਹਾਇਕ ਹੁੰਦੇ ਹਨ। ਪ੍ਰੋਗਰਾਮ ਦੇ ਸਫਲ ਆਯੋਜਨ ਵਿਚ ਹਿੰਦੀ ਵਿਭਾਗ ਦੇ ਮੈਡਮ ਮਾਨਵ ਅਤੇ ਮੈਡਮ ਰੁਪਾਲੀ ਨੇ ਵਿਸ਼ੇਸ਼ ਯੋਗਦਾਨ ਪਾਇਆ। ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਸਮੇਤ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਵਿਦਿਆਰਥਣਾਂ ਦੇ ਬੌਧਿਕ ਤੇ ਵਿੱਦਿਅਕ ਵਿਕਾਸ ਲਈ ਅਜਿਹੇ ਸਮਾਗਮ ਕਰਵਾਉਂਦੇ ਰਹਿਣ ਵਾਸਤੇ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਮਿੱਕੀ ਡੋਗਰਾ ਤੇ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੁਰਨੀ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸੂਬੇ ਦੇ ਵਿਕਾਸ ਲਈ ਖੇਤਰੀ ਪਾਰਟੀ ਦਾ ਆਉਣਾ ਜ਼ਰੂਰੀ-ਰਸੂਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।