ਪਿੰਡ ਭੂਸ਼ਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਵਿਸ਼ੇਸ਼ ਸਨਮਾਨ
ਦਸੂਹਾ, 1 ਨਵੰਬਰ (ਕੌਸ਼ਲ)- ਪਿੰਡ ਭੂਸ਼ਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਜਸਕਰਨ ਸਿੰਘ ਭੁੂਸ਼ਾ ਦੀ ਅਗਵਾਈ ਹੇਠ ਪਿੰਡ ਦੇ ਮੋਹਤਵਾਰ ਵਿਅਕਤੀਆਂ ਨੇ ਵਿਧਾਇਕ ਘੁੰਮਣ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀਆਂ ਲੋਕ ਭਲਾਈ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਅਜੀਤ ਡੈਸਕ
02-11-2026