03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਫੂਡ ਸੇਫ਼ਟੀ ਵਿਭਾਗ ਵਲੋਂ ਸ਼ਹਿਰ ਦੀਆਂ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ, 5 ਸੈਂਪਲ ਭਰੇ

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੂਬੇ ਭਰ ’ਚ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟ ਖੋਰੀ ਨੂੰ ਰੋਕਣ ਲਈ ਫੂਡ ਸੇਫ਼ਟੀ ਵਿਭਾਗ ਵਲੋਂ ਚਲਾਈ ਵਿਸ਼ੇਸ਼ ਜਾਂਚ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਵਲੋਂ ਹੁਸ਼ਿਆਰਪੁਰ ਸ਼ਹਿਰ ਦੀਆਂ ਮਸ਼ਹੂਰ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ।

ਚੈਕਿੰਗ ਦੌਰਾਨ ਸੈਂਪਲ ਲੈਂਦੀ ਹੋਈ ਫੂਡ ਸੇਫ਼ਟੀ ਵਿਭਾਗ ਦੀ ਟੀਮ। 03-11-2026
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੂਬੇ ਭਰ ’ਚ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟ ਖੋਰੀ ਨੂੰ ਰੋਕਣ ਲਈ ਫੂਡ ਸੇਫ਼ਟੀ ਵਿਭਾਗ ਵਲੋਂ ਚਲਾਈ ਵਿਸ਼ੇਸ਼ ਜਾਂਚ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਵਲੋਂ ਹੁਸ਼ਿਆਰਪੁਰ ਸ਼ਹਿਰ ਦੀਆਂ ਮਸ਼ਹੂਰ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਵਲੋਂ ਵੱਖ-ਵੱਖ ਕਿਸਮਾਂ ਦੀਆਂ ਮਠਿਆਈਆਂ ਦੇ ਕੁੱਲ 5 ਸੈਂਪਲ ਲਏ ਗਏ। ਇਨ੍ਹਾਂ ਵਿਚ ਵੇਸਣ ਬਰਫ਼ੀ, ਬਰਫ਼ੀ ਦੇ ਦੋ ਸੈਂਪਲ, ਮੱਠੀਆਂ ਅਤੇ ਚਮ-ਚਮ ਦਾ 1-1 ਸੈਂਪਲ ਸ਼ਾਮਿਲ ਹੈ। ਸਾਰੇ ਸੈਂਪਲ ਅਗਲੇਰੀ ਜਾਂਚ ਲਈ ਲੈਬਾਰਟਰੀ ਭੇਜੇ ਜਾਣਗੇ ਅਤੇ ਜਾਂਚ ਰਿਪੋਰਟ ਦੇ ਆਧਾਰ ’ਤੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਨੁਸਾਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਜਤਿੰਦਰ ਭਾਟੀਆ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖ਼ੁਰਾਕ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤਾਂ ਵਿਚ ਮਿਲਾਵਟ ਜਾਂ ਗੁਣਵੱਤਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਖੁਰਕੀ ਵਸਤਾਂ ਦੀ ਤਿਆਰੀ, ਸਟੋਰੇਜ ਅਤੇ ਵਿੱਕਰੀ ਦੌਰਾਨ ਸਫ਼ਾਈ ਅਤੇ ਨਿਰਧਾਰਿਤ ਮਾਪਦੰਡਾਂ ਦੀ ਪੂਰੀ ਪਾਲਣਾ ਕਰਨ।
ਪਿਛਲੀ ਖ਼ਬਰ ਚੱਬੇਵਾਲ ਤੋਂ ਉਮੀਦਵਾਰ ਐਲਾਨੇ ਜਾਣ ’ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕੱਢੀ ਸ਼ੁਕਰਾਨਾ ਯਾਤਰਾ ਅਗਲੀ ਖ਼ਬਰ ਟਰੱਕ ਨੇ ਮਾਰੀ ਸਕੂਟਰੀ ਨੂੰ ਟੱਕਰ, ਮਾਂ-ਪੁੱਤਰ ਦੀ ਦਰਦਨਾਕ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।