03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਫ਼ਾਈ ਸੇਵਕ ਬੀਬੀਆਂ ਦੀ ਪੁਲਿਸ ਵਲੋਂ ਕੀਤੀ ਕੁੱਟਮਾਰ ਬੇਹੱਦ ਸ਼ਰਮਨਾਕ-ਐਡਵੋਕੇਟ ਰਣਜੀਤ ਕੁਮਾਰ

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-’ਰੰਗਲੇ ਪੰਜਾਬ ਦੇ ਵਾਅਦੇ ’ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੁਲਿਸ ਸਟੇਟ ਬਣਾ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਰਣਜੀਤ ਕੁਮਾਰ ਹਲਕਾ ਇੰਚਾਰਜ ਚੱਬੇਵਾਲ ਨੇ ਕੀਤਾ।

ਅਜੀਤ ਡੈਸਕ 03-11-2026
ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)-’ਰੰਗਲੇ ਪੰਜਾਬ ਦੇ ਵਾਅਦੇ ’ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੁਲਿਸ ਸਟੇਟ ਬਣਾ ਰਹੀ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਰਣਜੀਤ ਕੁਮਾਰ ਹਲਕਾ ਇੰਚਾਰਜ ਚੱਬੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਮੋਰਚੇ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ, ਕੱਚੇ ਮੁਲਾਜ਼ਮਾਂ ਅਤੇ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਅਤੇ ਮੁਲਾਜ਼ਮਾਂ ਦੇ ਬਕਾਇਆ ਡੀ.ਏ. ਦੀ ਅਦਾਇਗੀ ਕਰਨ ਦੀ ਬਜਾਏ ਸੰਘਰਸ਼ਸ਼ੀਲ ਬੇਰੁਜ਼ਗਾਰਾਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਸਫ਼ਾਈ ਸੇਵਕਾਂ ਤੇ ਪੁਲਿਸ ਰਾਹੀਂ ਨਿੱਤ ਧੱਕਾ ਅਤੇ ਤਸ਼ੱਦਦ ਕਰ ਰਹੀ ਹੈ। ਪਹਿਲਾਂ ਪਟਿਆਲਾ ਵਿਖੇ ਲਾਈਨਮੈਨ ਭਰਾਵਾਂ, ਫੇਰ ਮਨਰੇਗਾ ਮਜ਼ਦੂਰਾਂ ਅਤੇ ਹੁਣ ਸਫ਼ਾਈ ਸੇਵਕ ਬੀਬੀਆਂ ’ਤੇ ਪੁਲਿਸ ਵਲੋਂ ਕੀਤੀ ਤਸ਼ੱਦਦ ਪੰਜਾਬ ਸਰਕਾਰ ਦੀ ਹੰਕਾਰੀ ਅਤੇ ਤਾਨਾਸ਼ਾਹੀ ਪ੍ਰਵਿਰਤੀ ਨੂੰ ਜ਼ਾਹਿਰ ਕਰਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਅਤੇ ਅਫ਼ਸਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਬੀਬੀਆਂ ਦੀ ਸਹਾਇਤਾ ਸਮੇਤ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕੀਤਾ ਜਾਵੇ।
ਪਿਛਲੀ ਖ਼ਬਰ ਫਰੈਂਡਜ਼ ਸੰਸਥਾ ਵਲੋਂ ਮਾਤਾ ਅਮਰ ਕੋਰ, ਚਰਨ ਕੋਰ ਸੁਸਾਇਟੀ ਦੇ ਸਹਿਯੋਗ ਨਾਲ 2 ਰੋਜ਼ਾ ਕਾਨਫ਼ਰੰਸ ਅਗਲੀ ਖ਼ਬਰ ਸਿਵਲ ਹਸਪਤਾਲ ’ਚ ਬਜ਼ੁਰਗਾਂ ਲਈ ਵਿਸ਼ੇਸ਼ ਮੁਫ਼ਤ ਸਿਹਤ ਜਾਂਚ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।