03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਚੜ੍ਹਦੀਕਲਾ ਸੇਵਕ ਜਥੇ ਨੇ ਕੀਰਤਨ ਦਰਬਾਰ ਕਰਵਾਇਆ

ਨਸਰਾਲਾ, 2 ਨਵੰਬਰ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ‘ਚੜ੍ਹਦੀਕਲਾ ਸੇਵਕ ਜਥਾ’ ਵਲੋਂ ਡੇਰਾ ਸੰਤਪੁਰਾ ਮਾਣਕੋ ਜੱਬੜ ਦੇ ਆਸ਼ੀਰਵਾਦ ਨਾਲ ਸਮੂਹ ਇਲਾਕਾ ਨਿਵਾਸੀ ਸੰਗਤਾਂ ਤੇ ਐਨ. ਆਰ.

ਅਜੀਤ ਡੈਸਕ 03-11-2026
ਨਸਰਾਲਾ, 2 ਨਵੰਬਰ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ‘ਚੜ੍ਹਦੀਕਲਾ ਸੇਵਕ ਜਥਾ’ ਵਲੋਂ ਡੇਰਾ ਸੰਤਪੁਰਾ ਮਾਣਕੋ ਜੱਬੜ ਦੇ ਆਸ਼ੀਰਵਾਦ ਨਾਲ ਸਮੂਹ ਇਲਾਕਾ ਨਿਵਾਸੀ ਸੰਗਤਾਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਦੀ ਕੁਰਬਾਨੀ ਨੂੰ ਸਮਰਪਿਤ 16ਵਾਂ ਕੀਰਤਨ ਦਰਬਾਰ ਅੱਡਾ ਮੰਡਿਆਲਾਂ, ਪਿੰਡ ਢੋਡੋਮਾਜ਼ਰਾ ਦੇ ਗੇਟ ਨਜ਼ਦੀਕ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਬੀਬੀ ਹਰਮਿੰਦਰ ਕੌਰ ਢੋਡੋਮਾਜਰਾ ਵਾਲਿਆਂ ਨੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਕੀਤੀ। ਬਾਅਦ ਵਿਚ ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲੇ, ਮੀਰੀ ਪੀਰੀ ਖ਼ਾਲਸਾ ਜਥਾ ਯਮਨਾ ਨਗਰ ਵਾਲੇ, ਢਾਡੀ ਭਾਈ ਜਤਿੰਦਰ ਸਿੰਘ ਬੈਂਸ ਭਰਤਗੜ੍ਹ ਵਾਲੇ, ਭਾਈ ਗੁਰਮੁਖ ਸਿੰਘ ਕੰਧਾਲੇ ਵਾਲੇ, ਭਾਈ ਹਰਵਿੰਦਰ ਸਿੰਘ ਨੰਗਲ ਈਸ਼ਰ ਵਾਲੇ, ਭਾਈ ਜਸਵਿੰਦਰ ਸਿੰਘ ਦਸੂਹੇ ਵਾਲੇ, ਭਾਈ ਸੁਖਵੀਰ ਸਿੰਘ ਗੜ੍ਹਦੀਵਾਲਾ ਵਾਲੇ, ਭਾਈ ਧੰਨਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਰਾਮਪੁਰ ਖੇੜਾ, ਭਾਈ ਦਲਜੀਤ ਸਿੰਘ ਕੰਧਾਲਾ ਜੱਟਾਂ, ਭਾਈ ਜਸਵੀਰ ਸਿੰਘ ਭਟੋਲੀਆਂ, ਭਾਈ ਗੁਰਪ੍ਰੀਤ ਸਿੰਘ ਕੈਨੇਡਾ ਵਾਲਿਆਂ ਸਮੇਤ ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜ੍ਹਦੀਵਾਲਾ ਦੇ ਸਾਰੇ ਜਥਿਆਂ ਨੇ ਸੰਗਤਾਂ ਨੂੰ ਆਪਣੇ ਮਨੋਹਰ ਕਥਾ-ਕੀਰਤਨ ਨੇ ਨਿਹਾਲ ਕੀਤਾ। ਇਸ ਮੌਕੇ ਬਾਬਾ ਜਨਕ ਸਿੰਘ ਦੇ ਬਾਬਾ ਸਰਵਣ ਸਿੰਘ ਡੇਰਾ ਸੰਤਪੁਰਾ ਮਾਣਕੋ ਜੱਬੜ ਵਾਲੇ, ਬਾਬਾ ਮਹਿੰਦਰ ਸਿੰਘ ਸਾਹਰੀ ਵਾਲੇ, ਬਾਬਾ ਕਰਮਜੀਤ ਸਿੰਘ ਪਧਿਆਣੇ ਵਾਲੇ, ਬਾਬਾ ਜੋਗਾ ਸਿੰਘ ਰਾਮੂਥਿਆੜੇ ਵਾਲੇ, ਮਹੰਤ ਪ੍ਰਿਤਪਾਲ ਸਿੰਘ ਮਿੱਠੇ ਟਿਵਾਣੇ ਵਾਲੇ, ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜੇ ਵਾਲੇ, ਭਾਈ ਅਮਰਤੇਜ਼ ਸਿੰਘ ਬੈਂਸਤਾਨੀ ਵਾਲੇ, ਬਾਬਾ ਬੂਟਾ ਸਿੰਘ ਮਸਾਣੀਆਂ ਵਾਲਿਆਂ ਨੇ ਵੀ ਸੰਗਤਾਂ ਦੇ ਦਰਸ਼ਨ ਕੀਤੇ। ਸਟੇਜ ਸਕੱਤਰ ਦੀ ਸੇਵਾ ਭਾਈ ਹਰਅਮ੍ਰਿੰਤਪਾਲ ਸਿੰਘ ਭੋਗਪੁਰ ਵਾਲਿਆਂ ਵਲੋਂ ਨਿਭਾਈ ਗਈ। ਇਸ ਮੌਕੇ ਮੈਟਰੋ ਹਸਪਤਾਲ ਜਲੰਧਰ ਡਾ: ਸੰਦੀਪ ਜੁਨੇਜ਼ਾ ਐਮ. ਡੀ. ਤੇ ਉਨ੍ਹਾਂ ਦੀ ਟੀਮ ਵਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ। ਇਸ ਮੌਕੇ ਪ੍ਰਬੰਧਕਾਂ ਵਲੋਂ ਕਲਗ਼ੀਧਰ ਨੌਜਵਾਨ ਸਭਾ ਜਗਜੀਤਪੁਰ, ਨੌਜਵਾਨ ਸਭਾ ਅਰਜਨਵਾਲ, ਸਮਾਜ ਸੇਵਕ ਸੁਸਾਇਟੀ ਕਾਲਾ ਬੱਕਰਾ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੇਵਾ ਸੰਭਾਲ ਸੰਸਥਾ ਡੁਮੇਲੀ ਅਤੇ ਹੋਰ ਮੁੱਖ ਸਖ਼ਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਮੰਡਿਆਲਾਂ, ਢੋਡੋਮਾਜ਼ਰਾ, ਬਾਦੋਵਾਲ, ਰਾਜੋਵਾਲ, ਰਾਮਨਗਰ ਢੈਹਾ, ਮਸਾਣੀਆਂ, ਘਡਿਆਲਾ, ਮੇਘੋਵਾਲ ਗੰਜ਼ਿਆਂ, ਨਸਰਾਲਾ, ਬਡਾਲਾ ਮਾਹੀ ਆਦਿ ਪਿੰਡਾਂ ਦੀਆਂ ਸੰਗਤਾਂ ਵੱਡੀ ਗਿੱਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਕੇ.ਐਮ.ਐਸ. ਕਾਲਜ ਵਿਖੇ ਦੋ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ ਅਗਲੀ ਖ਼ਬਰ ਖਡਿਆਲਾ ਸੈਣੀਆਂ ਸਕੂਲ ’ਚ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।