03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੇ.ਐਮ.ਐਸ. ਕਾਲਜ ਵਿਖੇ ਦੋ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ

ਦਸੂਹਾ, 2 ਨਵੰਬਰ (ਭੁੱਲਰ)- ਕੇ. ਐਮ.

ਅਜੀਤ ਡੈਸਕ 03-11-2026
ਦਸੂਹਾ, 2 ਨਵੰਬਰ (ਭੁੱਲਰ)- ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦਸੂਹਾ ਵਿਖੇ ਐਨ.ਐੱਸ.ਐੱਸ. ਯੂਨਿਟ ਵਲੋਂ ਲਗਾਏ ਗਏ ਦੋ ਰੋਜ਼ਾ ਕੈਂਪ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ। ਕੈਂਪ ਦੌਰਾਨ ਐਨ.ਐੱਸ.ਐੱਸ. ਵਲੰਟੀਅਰਾਂ ਵਲੋਂ ਕਾਲਜ ਤੋਂ ਗੁਰਦੁਆਰਾ ਦੇਹਲਾਂ ਸਾਹਿਬ ਵਿਖੇ ਪੰਨਵਾਂ ਤੱਕ ਪੈਦਲ ਯਾਤਰਾ ਕੀਤੀ ਗਈ ਉੱਥੇ ਪਹੁੰਚ ਕੇ ਵਲੰਟੀਅਰਾਂ ਨੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਬੂਟਿਆਂ ਦੀ ਸਫ਼ਾਈ ਕਰਕੇ ਵਾਤਾਵਰਣ ਦੀ ਸਾਂਭ-ਸੰਭਾਲ ਦਾ ਸੰਦੇਸ਼ ਦਿੱਤਾ। ਇਸ ਉਪਰੰਤ ਸਾਰੇ ਵਲੰਟੀਅਰ ਵਾਪਸ ਕਾਲਜ ਪਹੁੰਚੇ। ਕਾਲਜ ਵਿਖੇ ਪ੍ਰਿੰਸੀਪਲ ਡਾ. ਮਾਨਵ ਸੈਣੀ ਵੱਲੋਂ ਯੋਗਾ ਸੈਸ਼ਨ ਸ਼ੁਰੂ ਕਰਵਾਇਆ ਗਿਆ, ਜਿਸ ਵਿਚ ਐਨ.ਐੱਸ.ਐੱਸ. ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ, ਨਗਰ ਕੌਂਸਲ ਪ੍ਰਧਾਨ ਅਮਰਪ੍ਰੀਤ ਸਿੰਘ ਨੂੰ ਖਾਲਸਾ, ਐਮ.ਸੀ. ਠਾਕੁਰ ਬਲਦੇਵ ਅਤੇ ਐਮ.ਸੀ. ਪ੍ਰਦੀਪ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਘੁੰਮਣ ਨੇ ਐਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਕੀਤੇ ਗਏ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਉਂਦੇ ਹੋਏ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਾਜ ਭਲਾਈ ਦੇ ਕੰਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਆਪਣੇ ਸੰਬੋਧਨ ਵਿੱਚ ਐਨ.ਐੱਸ.ਐੱਸ. ਵਲੰਟੀਅਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਵਿੱਚ ਸਮਾਜ ਸੇਵਾ, ਅਨੁਸ਼ਾਸਨ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਨੇ ਵਲੰਟੀਅਰਾਂ ਨੂੰ ਭਵਿੱਖ ਵਿੱਚ ਵੀ ਸਮਾਜ ਭਲਾਈ ਦੇ ਕਾਰਜਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਕੁਮਾਰ ਆਡੀਟੋਰੀਅਮ ਵਿਖੇ ਕਰਵਾਏ ਗਏ ਸਮਾਪਤੀ ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨਾਂ ਵਲੋਂ ਐਨ.ਐੱਸ.ਐੱਸ. ਵਲੰਟੀਅਰਾਂ ਨੂੰ ਉਨ੍ਹਾਂ ਦੀ ਭਾਗੀਦਾਰੀ ਅਤੇ ਸੇਵਾਵਾਂ ਲਈ ਸਰਟੀਫਿਕੇਟ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਐਨ.ਐੱਸ.ਐੱਸ. ਨੋਡਲ ਅਫ਼ਸਰ ਨੇ ਦੋ ਰੋਜ਼ਾ ਕੈਂਪ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕੈਂਪ ਨੂੰ ਸਫਲ ਬਣਾਉਣ ਲਈ ਸਾਰੇ ਵਲੰਟੀਅਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਮਹਿਮਾਨਾਂ, ਕਾਲਜ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਵੀ ਕੀਤਾ।
ਪਿਛਲੀ ਖ਼ਬਰ ਭਾਈ ਬਹਾਦਰ ਸਿੰਘ ਦੀ ਸੇਵਾ ਮੁਕਤੀ ’ਤੇ ਸਨਮਾਨ ਅਗਲੀ ਖ਼ਬਰ ਚੜ੍ਹਦੀਕਲਾ ਸੇਵਕ ਜਥੇ ਨੇ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।