03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦਰਸ਼ਨ ਅਕਾਦਮੀ ਦਸੂਹਾ ਵਿਖੇ ਵਿਦਿਆਰਥੀਆਂ ਦੀ ਸਿਹਤ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ

ਦਸੂਹਾ, 2 ਨਵੰਬਰ (ਭੁੱਲਰ)-ਦਰਸ਼ਨ ਅਕਾਦਮੀ ਸੀ. ਬੀ.

ਅਜੀਤ ਡੈਸਕ 03-11-2026
ਦਸੂਹਾ, 2 ਨਵੰਬਰ (ਭੁੱਲਰ)-ਦਰਸ਼ਨ ਅਕਾਦਮੀ ਸੀ.ਬੀ.ਐੱਸ.ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਲੋਂ ਵਿਦਿਆਰਥੀਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਰਯਾਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ । ਇਸ ਕੈਂਪ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਮੈਡੀਕਲ ਕੈਂਪ ਦਾ ਸੰਚਾਲਨ ਡਾ. ਸੁਖਮੀਤ ਕੌਰ ਬੇਦੀ, ਮੈਡੀਕਲ ਅਫ਼ਸਰ ਅਤੇ ਅਲਾਇਡ ਐਂਡ ਹੈਲਥ ਕੇਅਰ ਸਾਇੰਸਜ਼ ਵਿਭਾਗ ਦੇ ਮੁਖੀ ਵਲੋਂ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਦੀ ਆਮ ਸਿਹਤ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਸਿਹਤ ਦੀ ਸੰਭਾਲ ਕਰਨ ਲਈ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ। ਕੈਂਪ ਦੌਰਾਨ ਵਿਦਿਆਰਥੀਆਂ ਦੀ ਸਿਹਤ ਜਾਂਚ ਅਤੇ ਮੂੰਹ ਦੀ ਸਫ਼ਾਈ ਤੇ ਸਿਹਤ ਸਬੰਧੀ ਜਾਗਰੂਕਤਾ ਉੱਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਸਿਕ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਖੇਤਰ ਵਿਚ ਹੀ ਉੱਤਮ ਬਣਾਉਣਾ ਨਹੀਂ, ਸਗੋਂ ਉਨ੍ਹਾਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਹੈ। ਇਸ ਮੌਕੇ ਹਰਭਜਨ ਸਿੰਘ, ਸ਼ਿਵਦੇਵ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਹਰਜੀਤ ਕੁਮਾਰ, ਕੁਲਦੀਪ ਸਿੰਘ, ਐੱਚ ਐਨ ਮੈਡਮ ਆਰਤੀ ਸ਼ਰਮਾ, ਮਿਸਿਜ਼ ਮਨਦੀਪ, ਕੰਚਨ, ਗੁਰਦੀਪ, ਨਿਰਮਲਜੀਤ, ਸਿਮ੍ਰਿਤੀ, ਕੁਲਜੀਤ, ਮੋਨਿਕਾ, ਸੁਖਵੀਰ, ਸ਼ਾਰਦਾ, ਮਨਿੰਦਰ ਕੌਰ, ਅਮਨਦੀਪ ਕੌਰ, ਲਿੱਲੀ, ਸ਼ਰਨਜੀਤ, ਕਾਮਨਾ, ਰਾਜਵਿੰਦਰ, ਨਿਹਾਰਕਾ, ਤਜਿੰਦਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ 2026-27 ਵਿਚ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਈ ਖੇਡ ਪ੍ਰਤਿਭਾ ਅਗਲੀ ਖ਼ਬਰ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਨੇ 600 ਕਿੱਲੋਮੀਟਰ ਬਰੇਵਟ 37.44 ਘੰਟੇ ’ਚ ਪੂਰੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।