ਮੁਕੇਰੀਆਂ ਹਲਕੇ ’ਚ 6 ਕਰੋੜ ਦੇ ਵਿਕਾਸ ਕਾਰਜਾਂ ਲਈ ਮਨਜ਼ੂਰੀ ਪੱਤਰ ਜਾਰੀ ਕੀਤੇ-ਸਰਬਜੋਤ ਸਿੰਘ ਸਾਬੀ
ਮੁਕੇਰੀਆਂ, 3 ਨਵੰਬਰ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਵਲੋਂ ਬਲਾਕ ਮੁਕੇਰੀਆਂ ਦੀਆਂ ਵੱਖ-ਵੱਖ ਗਰਾਮ ਪੰਚਾਇਤਾਂ ਨੂੰ ਵੱਖ - ਵੱਖ ਸਰਕਾਰੀ ਸਕੀਮਾਂ ਤਹਿਤ ਵਿਕਾਸ ਕਾਰਜਾਂ ਲਈ ਕਰੀਬ 6 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ।
ਗ
ਗਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਮਨਜ਼ੂਰੀ ਪੱਤਰ ਵੰਡਦੇ ਹੋਏ ਸਰਬਜੋਤ ਸਿੰਘ ਸਾਬੀ, ਅਨੂਪ ਭੱਟੀ, ਬੇਅੰਤ ਸਿੰਘ ਰੰਧਾਵਾ ਅਤੇ ਹੋਰ ਪਤਵੰਤੇ। ਤਸਵੀਰ : ਰਾਮਗੜ੍ਹੀਆ
04-11-2026
ਮੁਕੇਰੀਆਂ, 3 ਨਵੰਬਰ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਵਲੋਂ ਬਲਾਕ ਮੁਕੇਰੀਆਂ ਦੀਆਂ ਵੱਖ-ਵੱਖ ਗਰਾਮ ਪੰਚਾਇਤਾਂ ਨੂੰ ਵੱਖ - ਵੱਖ ਸਰਕਾਰੀ ਸਕੀਮਾਂ ਤਹਿਤ ਵਿਕਾਸ ਕਾਰਜਾਂ ਲਈ ਕਰੀਬ 6 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਰਾਸ਼ੀ ਨਾਲ ਆਉਣ ਵਾਲੇ ਸਮੇਂ ’ਚ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੱਡਾ ਹੁਲਾਰਾ ਮਿਲੇਗਾ। ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਕਿਸੇ ਵੀ ਸੂਬੇ ਦੀ ਤਰੱਕੀ ਦੀ ਨੀਂਹ ਹੁੰਦਾ ਹੈ। ਇਸ ਲਈ ਸਰਕਾਰ ਵਲੋਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਫ਼ੰਡ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਪਿੰਡਾਂ ਵਿਚ ਗਲੀਆਂ-ਨਾਲੀਆਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਕੰਮਾਂ ਨੂੰ ਨੇਪਰੇ ਚਾੜਿ੍ਹਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁਕੇਰੀਆਂ ਹਲਕੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨਾਲ ਜੋ ਉਮੀਦਾਂ ਅਤੇ ਭਰੋਸਾ ਜੋੜਿਆ ਹੈ, ਉਸ ਨੂੰ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਅਤੇ ਦ੍ਰਿੜ੍ਹਤਾ ਨਾਲ ਕੰਮ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਹਰ ਪਿੰਡ ਅਤੇ ਹਰ ਖੇਤਰ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾਵੇਗੀ। ਵਿਕਾਸ ਦੇ ਮਾਮਲੇ ਵਿਚ ਕਿਸੇ ਵੀ ਪਿੰਡ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਸਾਬੀ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਾਪਤ ਹੋਈ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਲੋਕ ਹਿਤ ਦੇ ਕੰਮਾਂ ਲਈ ਕਰਨ ਅਤੇ ਵਿਕਾਸ ਕਾਰਜਾਂ ਨੂੰ ਗੁਣਵੱਤਾ ਦੇ ਨਾਲ ਸਮੇਂ ਸਿਰ ਮੁਕੰਮਲ ਕਰਵਾਉਣ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਅਤੇ ਸਹਿਯੋਗ ਸਦਕਾ ਮੁਕੇਰੀਆਂ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕਰੀਬ 6 ਕਰੋੜ ਰੁਪਏ ਦੀ ਗਰਾਂਟ ਜਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਹਰ ਪਿੰਡ ਤੱਕ ਲੋੜੀਂਦੀਆਂ ਸਹੂਲਤਾਂ ਪਹੁੰਚਾਉਣਾ ਹੈ। ਇਸ ਮੌਕੇ ਅਨੂਪ ਭੱਟੀ ਪ੍ਰਧਾਨ ਨਗਰ ਕੌਂਸਲ, ਬੇਅੰਤ ਸਿੰਘ ਰੰਧਾਵਾ ਚੇਅਰਮੈਨ ਮਾਰਕੀਟ ਕਮੇਟੀ, ਜਸਵੀਰ ਠਾਕੁਰ ਚੇਅਰਮੈਨ ਬਲਾਕ ਸੰਮਤੀ, ਅਨਿਲ ਠਾਕੁਰ ਜ਼ਿਲ੍ਹਾ ਜੁਆਇੰਟ ਸਕੱਤਰ, ਅਮਨ ਠਾਕੁਰ ਹਲਕਾ ਯੂਥ ਕੋਆਰਡੀਨੇਟਰ, ਐਡਵੋਕੇਟ ਗੁਰਿੰਦਰਜੀਤ ਸਿੰਘ ਹਲਕਾ ਸੰਗਠਨ ਇੰਚਾਰਜ, ਅਮਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਤਜਿੰਦਰਪਾਲ ਸਿੰਘ ਸਰਪੰਚ, ਸਤਪਾਲ ਸ਼ਰਮਾ ਸਰਪੰਚ, ਵਿਸ਼ਵ ਮਿੱਤਰ ਸਰਪੰਚ, ਹਰਦੇਵ ਬੱਬੀ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।