04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਚਾਈਨੀਜ਼ ਲੜੀਆਂ ਦੀ ਥਾਂ ਮਿੱਟੀ ਦੇ ਦੀਵੇ ਖ਼ਰੀਦ ਕੇ ਭਾਰਤੀ ਕਾਰੀਗਰਾਂ ਦੀ ਦੀਵਾਲੀ ਕਰੋ ਰੌਸ਼ਨ-ਰਸ਼ਪਾਲ ਚਰੜ

ਟਾਂਡਾ ਉੜਮੁੜ, 3 ਨਵੰਬਰ (ਭਗਵਾਨ ਸਿੰਘ ਸੈਣੀ)-ਭਾਜਪਾ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਚਰੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦੇ ਤਿਉਹਾਰ ਮੌਕੇ ਚਾਈਨੀਜ਼ ਲੜੀਆਂ ਦੀ ਬਜਾਏ ਭਾਰਤੀ ਕਾਰੀਗਰਾਂ ਵਲੋਂ ਤਿਆਰ ਕੀਤੇ ਮਿੱਟੀ ਦੇ ਦੀਵੇ ਖ਼ਰੀਦ ਕੇ ਸਵਦੇਸ਼ੀ ਵਸਤੂਆਂ ਨੂੰ ਉਤਸ਼ਾਹਿਤ ਕੀਤਾ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਸਵਦੇਸ਼ੀ ਵਸਤੂਆਂ ਦੀ ਵਰਤੋਂ ਦੇ ਸੱਦੇ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ।

ਅਜੀਤ ਡੈਸਕ 04-11-2026
ਟਾਂਡਾ ਉੜਮੁੜ, 3 ਨਵੰਬਰ (ਭਗਵਾਨ ਸਿੰਘ ਸੈਣੀ)-ਭਾਜਪਾ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਚਰੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦੇ ਤਿਉਹਾਰ ਮੌਕੇ ਚਾਈਨੀਜ਼ ਲੜੀਆਂ ਦੀ ਬਜਾਏ ਭਾਰਤੀ ਕਾਰੀਗਰਾਂ ਵਲੋਂ ਤਿਆਰ ਕੀਤੇ ਮਿੱਟੀ ਦੇ ਦੀਵੇ ਖ਼ਰੀਦ ਕੇ ਸਵਦੇਸ਼ੀ ਵਸਤੂਆਂ ਨੂੰ ਉਤਸ਼ਾਹਿਤ ਕੀਤਾ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਸਵਦੇਸ਼ੀ ਵਸਤੂਆਂ ਦੀ ਵਰਤੋਂ ਦੇ ਸੱਦੇ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ। ਇਸ ਨਾਲ ਜਿੱਥੇ ਦੇਸ਼ ਦੇ ਛੋਟੇ ਵਪਾਰੀਆਂ ਅਤੇ ਕਾਰੀਗਰਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਨੂੰ ਵੀ ਸਹਾਰਾ ਮਿਲੇਗਾ। ਰਸ਼ਪਾਲ ਸਿੰਘ ਚਰੜ ਨੇ ਕਿਹਾ ਕਿ ਦੀਵਾਲੀ ਸਾਨੂੰ ਹਨੇਰੇ ਤੋਂ ਚਾਨਣ ਵੱਲ ਵਧਣ, ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਸਾਦਗੀ ਭਰੀ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਉੜਮੁੜ ਤੋਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਬਿਹਤਰ ਸਹੂਲਤਾਂ ਲਈ ਅਕਾਲੀ ਦਲ ਨੂੰ ਮੁੜ ਸੱਤਾ ’ਚ ਲਿਆਓ - ਰਸੂਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।