ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਅਮਰਿੰਦਰ ਹੁਸੈਨਪੁਰ ਸਾਥੀਆਂ ਸਮੇਤ ਵੱਡੇ ਹਨੂਮਾਨ ਮੰਦਰ ’ਚ ਹੋਏ ਨਤਮਸਤਕ
ਹੁਸ਼ਿਆਰਪੁਰ, 4 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਦੀ ਅਗਵਾਈ ਹੇਠ ਪਾਰਟੀ ਦੇ ਯੂਥ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਹੁਸੈਨਪੁਰ ਨੇ ਆਪਣੇ ਸਾਥੀਆਂ ਸਮੇਤ ਹੁਸ਼ਿਆਰਪੁਰ ਦੇ ਪ੍ਰਸਿੱਧ ਵੱਡੇ ਹਨੂਮਾਨ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਹਨੂਮਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਸਮੂਹ ਆਗੂਆਂ ਵਲੋਂ ਸਰਬੱਤ ਦੇ ਭਲੇ, ਇਲਾਕੇ ਦੀ ਤਰੱਕੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ।
ਵ
ਵੱਡੇ ਹਨੂਮਾਨ ਮੰਦਰ ਵਿਖੇ ਨਤਮਸਤਕ ਹੋਣ ਉਪਰੰਤ ਯੂਥ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਹੁਸੈਨਪੁਰ ਨਾਲ ਸੰਜੀਵ ਤਲਵਾੜ, ਸੰਦੀਪ ਸਿੰਘ ਸੀਕਰੀ, ਅਮਨਦੀਪ ਸਿੰਘ ਹੁਸੈਨਪੁਰ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ
05-11-2026
ਹੁਸ਼ਿਆਰਪੁਰ, 4 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਦੀ ਅਗਵਾਈ ਹੇਠ ਪਾਰਟੀ ਦੇ ਯੂਥ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਹੁਸੈਨਪੁਰ ਨੇ ਆਪਣੇ ਸਾਥੀਆਂ ਸਮੇਤ ਹੁਸ਼ਿਆਰਪੁਰ ਦੇ ਪ੍ਰਸਿੱਧ ਵੱਡੇ ਹਨੂਮਾਨ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਹਨੂਮਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਸਮੂਹ ਆਗੂਆਂ ਵਲੋਂ ਸਰਬੱਤ ਦੇ ਭਲੇ, ਇਲਾਕੇ ਦੀ ਤਰੱਕੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਕਿਹਾ ਕਿ ਨੌਜਵਾਨਾਂ ਦੀ ਜ਼ਿੰਮੇਵਾਰੀ ਸਿਰਫ਼ ਪਾਰਟੀ ਦੀ ਮਜ਼ਬੂਤੀ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਸਮਾਜ ਦੇ ਹਰ ਵਰਗ ਨੂੰ ਇਨਸਾਫ਼ ਦਿਵਾਉਣ ਅਤੇ ਲੋਕਾਂ ਨੂੰ ਡਰ-ਮੁਕਤ ਮਾਹੌਲ ਪ੍ਰਦਾਨ ਕਰਨ ਲਈ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਸਮਾਜ ਸੇਵਾ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਸੈਨਪੁਰ ਦੀ ਨਿਯੁਕਤੀ ਨਾਲ ਪਾਰਟੀ ਨੂੰ ਭਾਰੀ ਬਲ ਮਿਲੇਗਾ। ਇਸ ਮੌਕੇ ਨਵ-ਨਿਯੁਕਤ ਯੂਥ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਹੁਸੈਨਪੁਰ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਸਮੇਂ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾਵੇਗਾ ਅਤੇ ਪੰਜਾਬ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ ਬੁਲਾਰਾ ਯੂਥ ਅਕਾਲੀ ਦਲ ਪੰਜਾਬ, ਕਰਨ ਧੁੱਗਾ ਜਨਰਲ ਸਕੱਤਰ, ਬੱਲੀ ਡਾਲੇਵਾਲ ਮੀਤ ਪ੍ਰਧਾਨ, ਗੁਰਵਿੰਦਰ ਮੋਹਕਮਗੜ੍ਹ ਜਨਰਲ ਸਕੱਤਰ, ਬਲਰਾਜ ਸਿੰਘ ਚੌਹਾਨ, ਸੁਖਜਿੰਦਰ ਔਜਲਾ ਪ੍ਰਧਾਨ ਦੋਆਬਾ ਜ਼ੋਨ ਐਸ.ਓ.ਆਈ., ਮਨਪ੍ਰੀਤ ਸਿੰਘ ਸੰਧੂ, ਸਰਬਜੀਤ ਸਾਬੀ ਜ਼ਿਲ੍ਹਾ ਪ੍ਰਧਾਨ ਵਪਾਰ ਸੈੱਲ, ਗੁਰਵਿੰਦਰ ਧੁੱਗਾ ਯੂਥ ਹਲਕਾ ਇੰਚਾਰਜ ਹੁਸ਼ਿਆਰਪੁਰ, ਸੰਜੀਵ ਥਾਪਰ ਸ਼ਹਿਰੀ ਪ੍ਰਧਾਨ ਐੱਸ.ਸੀ. ਸੈੱਲ, ਸੁਖਬੀਰ ਸਿੰਘ ਹਲਕਾ ਲੀਗਲ ਸੈੱਲ ਪ੍ਰਧਾਨ, ਜੋਤ ਸਿੰਘ ਜਸ਼ਨ ਗੁਰਾਇਆ ਐਸ.ਓ.ਆਈ., ਕੋਸ਼ਿਕ, ਜਸਕਰਨ ਧੂਤ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।