ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਵਲੋਂ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਸ਼ਲਾਘਾ
ਦਸੂਹਾ, 4 ਨਵੰਬਰ (ਭੁੱਲਰ)-ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਨੇ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਐਡਵੋਕੇਟ ਸਿੱਧੂ ਨੇ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਕਾਰਜਾਂ ਦੀ ਸ਼ਲਾਘਾ ਕੀਤੀ।
ਦਸੂਹਾ, 4 ਨਵੰਬਰ (ਭੁੱਲਰ)-ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਨੇ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਐਡਵੋਕੇਟ ਸਿੱਧੂ ਨੇ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਨਾਲ ਨਾਲ ਇਤਿਹਾਸਿਕ ਗੁਰਧਾਮਾਂ ਦੀ ਕਾਰ ਸੇਵਾ ਵੀ ਮਹਾਂਪੁਰਖਾਂ ਵੱਲੋਂ ਕਰਵਾਈ ਜਾ ਰਹੀ ਹੈ ਜੋ ਕਿ ਆਪਣੇ ਆਪ ਵਿਚ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦਾ ਜੀਵਨ ਮਨੁੱਖਤਾ, ਸੇਵਾ, ਨਿਮਰਤਾ ਅਤੇ ਆਪਸੀ ਭਾਈਚਾਰੇ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦਾ ਅਸ਼ੀਰਵਾਦ ਅਤੇ ਮਾਰਗ ਦਰਸ਼ਨ ਉਨ੍ਹਾਂ ਲਈ ਸਤਿਕਾਰ ਅਤੇ ਪ੍ਰੇਰਨਾ ਦਾ ਸਰੋਤ ਹੈ, ਕਿਉਂਕਿ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਗੁਰੂ ਸਾਹਿਬਾਨ ਦੀ ਸੇਵਾ ਤੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਸਮਰਪਿਤ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮਾਜ ਸੇਵਾ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਦੇ ਨਾਲ ਪ੍ਰੋਫੈਸਰ ਸਰਦਾਰਾਂ ਸਿੰਘ ਹੁੰਦਲ, ਬਾਬਾ ਗੁਰਪ੍ਰੀਤ ਸਿੰਘ ਕਮਾਲੇ ਸ਼ਾਹ ਅਤੇ ਹੋਰ ਸੰਗਤ ਵੀ ਹਾਜ਼ਰ ਸੀ।