06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅਖੌਤੀ ਆਗੂ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਵਾਸੀਆਂ ਨੂੰ ਫਿਰ ਵਰਗਲਾਉਣਾ ਚਾਹੁੰਦੇ ਹਨ-ਸਿੰਗੜੀਵਾਲਾ

ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਮਿਤ ਸ਼ਾਹ ਦੀਆਂ ਪੰਜਾਬ ਫੇਰੀਆਂ ਦੌਰਾਨ ਅਤੇ ਬਾਦਲ ਤੇ ਆਮ ਆਦਮੀ ਪਾਰਟੀ ਵਾਲੇ ਮੁੜ ਪੰਜਾਬ ਦੇ ਵੋਟਰਾਂ ਨੂੰ ਨਸ਼ਿਆਂ ਦੇ ਮੁੱਦੇ ’ਤੇ ਵਰਗ਼ਲਾ ਰਹੇ ਹਨ ਪਰ ਪੰਜਾਬ ਵਾਸੀ ਇਸ ਵਾਰ ਸੋਚ ਸਮਝ ਕੇ ਫ਼ੈਸਲਾ ਕਰਨਗੇ। ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਪਾਰਟੀ ਦਫ਼ਤਰ ਵਿਖੇ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।

ਅਜੀਤ ਡੈਸਕ 06-11-2026
ਹੁਸ਼ਿਆਰਪੁਰ, 5 ਨਵੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਮਿਤ ਸ਼ਾਹ ਦੀਆਂ ਪੰਜਾਬ ਫੇਰੀਆਂ ਦੌਰਾਨ ਅਤੇ ਬਾਦਲ ਤੇ ਆਮ ਆਦਮੀ ਪਾਰਟੀ ਵਾਲੇ ਮੁੜ ਪੰਜਾਬ ਦੇ ਵੋਟਰਾਂ ਨੂੰ ਨਸ਼ਿਆਂ ਦੇ ਮੁੱਦੇ ’ਤੇ ਵਰਗ਼ਲਾ ਰਹੇ ਹਨ ਪਰ ਪੰਜਾਬ ਵਾਸੀ ਇਸ ਵਾਰ ਸੋਚ ਸਮਝ ਕੇ ਫ਼ੈਸਲਾ ਕਰਨਗੇ। ਇਹ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਨੇ ਪਾਰਟੀ ਦਫ਼ਤਰ ਵਿਖੇ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਰੇ ਅਖੌਤੀ ਆਗੂ ਪੰਜਾਬ ਦੇ ਵੋਟਰਾਂ ਨੂੰ ਫਿਰ ਵਰਗਲਾਉਣਾ ਚਾਹੁੰਦੇ ਹਨ ਪਰ ਪੰਜਾਬ ਦੇ ਲੋਕ ਇਨ੍ਹਾਂ ਪੰਜਾਬ ਦੋਖੀ ਪਾਰਟੀਆਂ ਅਤੇ ਆਗੂਆਂ ਦੇ ਝੂਠੇ ਵਾਅਦਿਆਂ ਵਿਚ ਨਹੀਂ ਫਸਣਗੇ ਅਤੇ ਪੰਜਾਬ ਦੀ ਵਾਗਡੋਰ ਪੜੇ ਲਿਖੇ, ਦੂਰ ਅੰਦੇਸ਼ ਪੰਜਾਬ ਪੱਖੀ ਆਗੂ ਸਿਮਰਨਜੀਤ ਸਿੰਘ ਮਾਨ ਦੇ ਹੱਥ ਫੜਾਉਣਗੇ। ਇਸ ਮੌਕੇ ਉਨ੍ਹਾਂ ਦੱਸਿਆ ਕਿ 10 ਨਵੰਬਰ ਨੂੰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਸਵਰਨ ਮੈਰਿਜ ਪੈਲੇਸ ਕੋਟ ਫ਼ਤੂਹੀ ਵਿਖੇ ਪਹੁੰਚ ਕੇ ਮੌਜੂਦਾ ਹਾਲਤਾਂ ਤੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ । ਇਸ ਮੌਕੇ ਪਰਮਿੰਦਰ ਸਿੰਘ ਖ਼ਾਲਸਾ ਮੁਕੇਰੀਆਂ, ਰਾਜਵਿੰਦਰ ਕੌਰ ਢੱਡੇ ਫ਼ਤਿਹ ਸਿੰਘ, ਹਰਵਿੰਦਰ ਸਿੰਘ ਹੀਰਾ, ਜਗਦੀਸ਼ ਸਿੰਘ ਚੱਬੇਵਾਲ, ਪ੍ਰਿੰਸੀਪਲ ਗੁਰਨਾਮ ਸਿੰਘ, ਗੁਰਵਿੰਦਰ ਸਿੰਘ ਮਿਆਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੀਵਾਲੀ ਤਿਉਹਾਰ ’ਤੇ ਲੋਕਾਂ ਦੀ ਸੁਰੱਖਿਆ ਸੰਬੰਧੀ ਮਾਹਿਲਪੁਰ ਪੁਲਿਸ ਨੇ ਚੌਕਸੀ ਵਧਾਈ ਅਗਲੀ ਖ਼ਬਰ ਨੇਚਰ ਫੈਸਟ ਦੀਆਂ ਤਿਆਰੀਆਂ ’ਚ ਤੇਜ਼ੀ ਲਿਆਉਣ ਵਿਭਾਗ-ਓਇਸ਼ੀ ਮੰਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।