07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਿਮਰਨਜੀਤ ਸਿੰਘ ਮਾਨ 10 ਨੂੰ ਕੋਟਫਤੂਹੀ ਵਿਖੇ ‘ਬੇਗਮਪੁਰਾ ਪੰਥਕ ਇਕੱਠ’ ਨੂੰ ਸੰਬੋਧਨ ਕਰਨਗੇ-ਸਿੰਗੜੀਵਾਲਾ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖ ਸਮਾਜ ਅਤੇ ਦਲਿਤ ਸਮਾਜ ’ਚ ਮਨੂਵਾਦੀ ਸਰਕਾਰਾਂ ਵਲੋਂ ਸਾਜਸ਼ੀ ਢੰਗ ਨਾਲ ਪਾਈਆਂ ਦੂਰੀਆਂ ਨੂੰ ਖ਼ਤਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਜੈ ਭੀਮ ਟੀਮ ਪੰਜਾਬ ਵਲੋਂ ਸਾਂਝੇ ਤੌਰ ’ਤੇ ਸਰਦਾਰ ਸਿਮਰਨਜੀਤ ਸਿੰਘ ਮਾਨ ਪਾਰਟੀ ਪ੍ਰਧਾਨ, ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਅਤੇ ਡਾ. ਹਰਜਿੰਦਰ ਸਿੰਘ ਜੱਖੂ ਦੋਆਬਾ ਇੰਚਾਰਜ ਅਤੇ ਜਰਨਲ ਸਕੱਤਰ ਦੀ ਅਗਵਾਈ ਹੇਠ ‘ਬੇਗਮਪੁਰਾ ਪੰਥਕ ਇਕੱਠ’ ਕਰਕੇ ਭਾਈਚਾਰਕ ਸਾਂਝ ਕਾਇਮ ਕਰਨ ਲਈ ਸਰਬੱਤ ਦੇ ਭਲੇ ਦੇ ਮਿਸ਼ਨ ਤਹਿਤ ਸਾਂਝੇ ਤੌਰ ’ਤੇ ਵੱਡੇ ਉੱਦਮ ਕੀਤੇ ਜਾ ਰਹੇ ਹਨ।

ਅਜੀਤ ਡੈਸਕ 07-11-2026
ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖ ਸਮਾਜ ਅਤੇ ਦਲਿਤ ਸਮਾਜ ’ਚ ਮਨੂਵਾਦੀ ਸਰਕਾਰਾਂ ਵਲੋਂ ਸਾਜਸ਼ੀ ਢੰਗ ਨਾਲ ਪਾਈਆਂ ਦੂਰੀਆਂ ਨੂੰ ਖ਼ਤਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਜੈ ਭੀਮ ਟੀਮ ਪੰਜਾਬ ਵਲੋਂ ਸਾਂਝੇ ਤੌਰ ’ਤੇ ਸਰਦਾਰ ਸਿਮਰਨਜੀਤ ਸਿੰਘ ਮਾਨ ਪਾਰਟੀ ਪ੍ਰਧਾਨ, ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਅਤੇ ਡਾ. ਹਰਜਿੰਦਰ ਸਿੰਘ ਜੱਖੂ ਦੋਆਬਾ ਇੰਚਾਰਜ ਅਤੇ ਜਰਨਲ ਸਕੱਤਰ ਦੀ ਅਗਵਾਈ ਹੇਠ ‘ਬੇਗਮਪੁਰਾ ਪੰਥਕ ਇਕੱਠ’ ਕਰਕੇ ਭਾਈਚਾਰਕ ਸਾਂਝ ਕਾਇਮ ਕਰਨ ਲਈ ਸਰਬੱਤ ਦੇ ਭਲੇ ਦੇ ਮਿਸ਼ਨ ਤਹਿਤ ਸਾਂਝੇ ਤੌਰ ’ਤੇ ਵੱਡੇ ਉੱਦਮ ਕੀਤੇ ਜਾ ਰਹੇ ਹਨ। ਇਸੇ ਤਹਿਤ 10 ਨਵੰਬਰ ਨੂੰ ਸਵਰਨ ਮੈਰਿਜ ਪੈਲੇਸ ਕੋਟਫਤੂਹੀ ਵਿਖੇ ‘ਬੇਗਮਪੁਰਾ ਪੰਥਕ ਇਕੱਠ’ ਨੂੰ ਸਿਮਰਨਜੀਤ ਸਿੰਘ ਮਾਨ, ਇਮਾਨ ਸਿੰਘ ਮਾਨ, ਡਾ. ਹਰਜਿੰਦਰ ਸਿੰਘ ਜੱਖੂ ਅਤੇ ਹੋਰ ਪੰਥਕ ਆਗੂ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਬੇਗਮਪੁਰਾ ਖਾਲਸਾ ਰਾਜ ਦੇ ਸੰਕਲਪ ਦੀ ਪਹਿਰੇਦਾਰੀ, ਨਸ਼ਾ ਮੁਕਤੀ, ਪੁਲਿਸ ਜਬਰ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਸਰਦਾਰ ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ ਸੰਗਤਾਂ ਨਾਲ ਗੰਭੀਰ ਵਿਚਾਰਾਂ ਕਰਨਗੇ ਇਸ ਸਮੇਂ ਉਨ੍ਹਾਂ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਇਕੱਠ ਦੇ ਰੂਪ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਸੱਗਲ ’ਚ ਖੇਡ ਪਾਰਕ ਦਾ ਉਦਘਾਟਨ ਅਗਲੀ ਖ਼ਬਰ ਮੰਨਣਹਾਨਾ ’ਚ ਦੋਹਰੀਆਂ ਬੈਲ ਗੱਡੀਆਂ ਦੀਆਂ ਦੌੜਾਂ ’ਚ ਦਿਲਾਵਰ ਸਿੰਘ ਦੀ ਗੱਡੀ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।