07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਤਿਉਹਾਰਾਂ ਦੇ ਸੀਜ਼ਨ ਦੌਰਾਨ ਫੂਡ ਸੇਫਟੀ ਟੀਮ ਵਲੋਂ ਵੱਖ-ਵੱਖ ਸਥਾਨਾਂ ’ਤੇ ਚੈਕਿੰਗ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰੇ, ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ ਪਦਾਰਥਾਂ ’ਚ ਮਿਲਾਵਟਖੋਰੀ ਨੂੰ ਰੋਕਣ ਦੇ ਮੰਤਵ ਨਾਲ ਸਿਹਤ ਵਿਭਾਗ ਵਲੋਂ ਖਾਧ ਪਦਾਰਥਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਫੂਡ ਸੇਫ਼ਟੀ ਟੀਮ ਵਲੋਂ ਦਸੂਹਾ ਅਤੇ ਟਾਂਡਾ ਇਲਾਕੇ ’ਚ ਵਿਸ਼ੇਸ਼ ਚੈਕਿੰਗ ਕੀਤੀ ਗਈ।

ਅਜੀਤ ਡੈਸਕ 07-11-2026
ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸਾਫ਼-ਸੁਥਰੇ, ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ ਪਦਾਰਥਾਂ ’ਚ ਮਿਲਾਵਟਖੋਰੀ ਨੂੰ ਰੋਕਣ ਦੇ ਮੰਤਵ ਨਾਲ ਸਿਹਤ ਵਿਭਾਗ ਵਲੋਂ ਖਾਧ ਪਦਾਰਥਾਂ ਦੀ ਗੁਣਵੱਤਾ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਫੂਡ ਸੇਫ਼ਟੀ ਟੀਮ ਵਲੋਂ ਦਸੂਹਾ ਅਤੇ ਟਾਂਡਾ ਇਲਾਕੇ ’ਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ। ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਮਨੀਸ਼ ਸੋਢੀ ਅਤੇ ਉਨ੍ਹਾਂ ਦੀ ਟੀਮ ਵਲੋਂ ਵੱਖ-ਵੱਖ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕੁੱਲ 4 ਸੈਂਪਲ ਇਕੱਤਰ ਕੀਤੇ ਗਏ। ਇਨ੍ਹਾਂ ਵਿਚ 3 ਸੈਂਪਲ ਮਠਿਆਈਆਂ ਦੇ ਸਨ, ਜਿਨ੍ਹਾਂ ਦੀ ਚਾਂਦੀ ਦੀ ਵਰਕ ਦੀ ਜਾਂਚ ਕੀਤੀ ਜਾਣੀ ਹੈ ਅਤੇ ਇੱਕ ਸੈਂਪਲ ਬਿਸਕੁਟ ਦਾ ਲਿਆ ਗਿਆ। ਸਾਰੇ ਸੈਂਪਲ ਜਾਂਚ ਲਈ ਲੈਬਾਰਟਰੀ ਭੇਜੇ ਜਾਣਗੇ ਅਤੇ ਪ੍ਰਾਪਤ ਹੋਣ ਵਾਲੀਆਂ ਰਿਪੋਰਟਾਂ ਦੇ ਆਧਾਰ ‘ਤੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਨੁਸਾਰ ਅਗਲੀ ਲੋੜੀਂਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਖ਼ਰਾਬ 20 ਕਿੱਲੋ ਮਠਿਆਈ ਮੌਕੇ ’ਤੇ ਨਸ਼ਟ ਕਰਵਾਈ ਗਈ। ਚੈਕਿੰਗ ਦੌਰਾਨ ਟੀਮ ਵਲੋਂ ਖਾਧ ਪਦਾਰਥਾਂ ਦੀ ਤਿਆਰੀ, ਸਟੋਰੇਜ, ਰੱਖ-ਰਖਾਅ ਅਤੇ ਵਿਕਰੀ ਸਬੰਧੀ ਸਾਫ਼-ਸਫ਼ਾਈ ਦੇ ਮਿਆਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ।
ਪਿਛਲੀ ਖ਼ਬਰ ਕੰਢੀ-ਬਿਆਸ ਸਾਹਿਤ ਉਤਸਵ ਦਾ ਦੂਜਾ ਦਿਨ ਸਾਹਿਤਕ ਸੰਵਾਦ, ਪੁਸਤਕ ਰਿਲੀਜ਼ ਅਤੇ ਕਵੀ ਦਰਬਾਰ ਸਦਕਾ ਬਣਿਆ ਯਾਦਗਾਰੀ ਅਗਲੀ ਖ਼ਬਰ ਰਾਜਨੀਤਕ ਪਾਰਟੀਆਂ ਦੇ ਲਾਲਚਾਂ ਨੇ ਲੀਡਰਾਂ ਅਤੇ ਲੋਕਾਂ ਨੂੰ ਬਣਾਇਆ ਲਾਚਾਰ-ਚੀਫ਼ ਨਿਰਮਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।