10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਬਾ ਨੰਦ ਲਾਲ ਸਕੂਲ ਸਹੌੜਾ ਡਡਿਆਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਨੰਗਲ ਬਿਹਾਲਾਂ, 9 ਨਵੰਬਰ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖੇਤਰ ਦੇ ਪ੍ਰਸਿੱਧ ਸਮਾਜਸੇਵੀ ਪਰਿਵਾਰ ਤੋਂ ਗੁਰਜੀਤ ਪਠਾਨੀਆਂ ਅਤੇ ਗੁਰਦੀਪ ਪਠਾਨੀਆ ਆਪਣੇ ਪਰਿਵਾਰ ਸਮੇਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਅਜੀਤ ਡੈਸਕ 10-11-2026
ਨੰਗਲ ਬਿਹਾਲਾਂ, 9 ਨਵੰਬਰ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖੇਤਰ ਦੇ ਪ੍ਰਸਿੱਧ ਸਮਾਜਸੇਵੀ ਪਰਿਵਾਰ ਤੋਂ ਗੁਰਜੀਤ ਪਠਾਨੀਆਂ ਅਤੇ ਗੁਰਦੀਪ ਪਠਾਨੀਆ ਆਪਣੇ ਪਰਿਵਾਰ ਸਮੇਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਮਿਠਾਈਆਂ ਅਤੇ ਤੋਹਫ਼ੇ ਭੇਟ ਕਰਦੀਆਂ ਪ੍ਰੇਮ, ਸਦਭਾਵਨਾ, ਸਾਮਾਜਿਕ ਰਿਸ਼ਤਿਆਂ ਦੀ ਮਜ਼ਬੂਤੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਪਠਾਨੀਆਂ ਪਰਿਵਾਰ ਦੇ ਇਸ ਸਰਾਹਨਾਯੋਗ, ਸਨੇਹ ਪੂਰਨ ਅਤੇ ਉਦਾਰਵਾਦੀ ਸਹਿਯੋਗ ਲਈ ਦਿਲੋਂ ਆਭਾਰ ਪ੍ਰਗਟ ਕੀਤਾ ਤੇ ਸਾਰੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਮ ਪ੍ਰਕਾਸ਼, ਮਦਨ ਮੋਹਨ ਸ਼ਰਮਾ, ਅਸ਼ੋਕ ਸ਼ਰਮਾ ਅਤੇ ਜੋਗਿੰਦਰ ਪਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਜੀ.ਟੀ.ਯੂ. ਵਲੋਂ ਨਿਖੇਧੀ ਅਗਲੀ ਖ਼ਬਰ ਰਵਿੰਦਰ ਸਿੰਘ ਚੱਕ ਦੀ ਪੁਸਤਕ ‘ਹਲਕਾ ਮੁਕੇਰੀਆਂ ਦੇ ਗੁਰਦੁਆਰਿਆਂ ਦਾ ਦਸਤਾਵੇਜ਼ੀ ਸਰਵੇਖਣ’ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।