ਵੁੱਡਬਰੀ ਵਰਲਡ ਸਕੂਲ ਮੁਕੇਰੀਆਂ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ
ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਮੁਕੇਰੀਆਂ ਵਿਖੇ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ, ਖੁਸ਼ੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਸ਼ਾਨਦਾਰ ਵਿਸ਼ੇਸ਼ ਸਭਾ (ਸਪੈਸ਼ਲ ਅਸੈਂਬਲੀ) ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੱਚਿਆਂ ਨੇ ਆਪਣੇ ਵਿਚਾਰਾਂ, ਭਾਸ਼ਨਾਂ, ਰੋਲ ਪਲੇਅ ਅਤੇ ਨ੍ਰਿਤ ਪ੍ਰਦਰਸ਼ਨਾਂ ਰਾਹੀਂ ਤਿਉਹਾਰ ਦੀ ਮਹੱਤਤਾ ਨੂੰ ਬਾਖੂਬੀ ਦਰਸਾਇਆ।
ਮੁਕੇਰੀਆਂ, 9 ਨਵੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਮੁਕੇਰੀਆਂ ਵਿਖੇ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ, ਖੁਸ਼ੀ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਸ਼ਾਨਦਾਰ ਵਿਸ਼ੇਸ਼ ਸਭਾ (ਸਪੈਸ਼ਲ ਅਸੈਂਬਲੀ) ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੱਚਿਆਂ ਨੇ ਆਪਣੇ ਵਿਚਾਰਾਂ, ਭਾਸ਼ਨਾਂ, ਰੋਲ ਪਲੇਅ ਅਤੇ ਨ੍ਰਿਤ ਪ੍ਰਦਰਸ਼ਨਾਂ ਰਾਹੀਂ ਤਿਉਹਾਰ ਦੀ ਮਹੱਤਤਾ ਨੂੰ ਬਾਖੂਬੀ ਦਰਸਾਇਆ। ਇਸ ਦੌਰਾਨ ਬੱਚਿਆਂ ਨੇ ਭਗਵਾਨ ਰਾਮ ਜੀ ਦੇ ਜੀਵਨ, ਉਨ੍ਹਾਂ ਦੇ ਸੰਘਰਸ਼, ਤਿਆਗ ਅਤੇ ਸਿੱਖਿਆਵਾਂ ਨੂੰ ਰੋਲ ਪਲੇਅ ਰਾਹੀਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਤੋਂ ਇਲਾਵਾ ਰਾਮ ਜੀ ਦੀ ਅਯੁੱਧਿਆ ਵਾਪਸੀ ਦੀ ਖੁਸ਼ੀ ਨੂੰ ਦਰਸਾਉਂਦੇ ਵਿਸ਼ੇਸ਼ ਨ੍ਰਿਤ ਪ੍ਰਦਰਸ਼ਨਾਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਅਤੇ ਯਾਦਗਾਰ ਬਣਾ ਦਿੱਤਾ। ਦੀਵਾਲੀ ਦੇ ਜਸ਼ਨਾਂ ਨੂੰ ਹੋਰ ਵੀ ਰਚਨਾਤਮਕ ਬਣਾਉਣ ਲਈ ਸਕੂਲ ਦੀਆਂ ਵੱਖ-ਵੱਖ ਜਮਾਤਾਂ ਵਿਚ ਕਈ ਦਿਲਚਸਪ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਵਿਚ ਤੋਰਨ ਮੇਕਿੰਗ, ਕਾਰਡ ਮੇਕਿੰਗ, ਲੀਫ ਆਰਟ, ਕਲੇ ਮੋਲਡਿੰਗ ਅਤੇ ਸਟੋਨ ਪੇਂਟਿੰਗ ਵਰਗੀਆਂ ਕਲਾਤਮਕ ਗਤੀਵਿਧੀਆਂ ਸ਼ਾਮਿਲ ਸਨ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ’ਚ ਹਿੱਸਾ ਲਿਆ ਅਤੇ ਆਪਣੀ ਕਲਾ ਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ’ਤੇ ਰੰਗੋਲੀ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ , ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਅਤੇ ਡਿਜ਼ਾਈਨਾਂ ਨਾਲ ਮਨਮੋਹਕ ਰੰਗੋਲੀਆਂ ਤਿਆਰ ਕੀਤੀਆਂ। ਇਸ ਮੌਕੇ ਪੂਰਾ ਸਕੂਲ ਕੈਂਪਸ ਦੀਵਾਲੀ ਦੇ ਰੰਗਾਂ ਅਤੇ ਰੌਣਕਾਂ ਨਾਲ ਜਗਮਗਾ ਉੱਠਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਮਧੂ ਡੋਗਰਾ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।