11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਦੀਵਾਲੀ ਵਾਲੀ ਰਾਤ ਪਟਾਕੇ ਚਲਾਉਂਦੇ 14 ਸਾਲਾ ਬੱਚੇ ਦੀ ਮੌਤ

ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਦੀਵਾਲੀ ਵਾਲੀ ਰਾਤ ਪਟਾਕੇ ਚਲਾਉਂਦੇ ਇਕ 14 ਸਾਲਾ ਬੱਚੇ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ.

ਅਜੀਤ ਡੈਸਕ 11-11-2026
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਦੀਵਾਲੀ ਵਾਲੀ ਰਾਤ ਪਟਾਕੇ ਚਲਾਉਂਦੇ ਇਕ 14 ਸਾਲਾ ਬੱਚੇ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ.ਐਚ. ਓ ਕਿਰਨ ਕੁਮਾਰ ਨੇ ਦੱਸਿਆ ਕਿ ਮੁਹੱਲਾ ਸ਼ਾਂਤੀ ਨਗਰ ’ਚ ਦੀਵਾਲੀ ਵਾਲੀ ਰਾਤ ਪਟਾਕੇ ਚਲਾਉਂਦਿਆਂ 14 ਸਾਲਾ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਬੱਚੇ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕ ਫ਼ੋਨ ਆਇਆ ਅਤੇ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਜਾ ਕੇ ਦੇਖਿਆ ਤਾਂ ਪਤਾ ਲੱਗਾ ਕਿ ਇਕ ਬੱਚਾ ਜੋ ਕਿ ਦੀਵਾਲੀ ਵਾਲੀ ਰਾਤ ਪਟਾਕੇ ਚਲਾਉਂਦਿਆਂ ਪਟਾਕਿਆਂ ਦੇ ਪੈਕਟ ’ਤੇ ਪੈਰ ਰੱਖ ਦਿੱਤਾ ਜਿਸ ਕਾਰਨ ਉਸ ਦਾ ਪੈਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਸਰੀਰ ’ਤੇ ਵੀ ਗੰਭੀਰ ਜ਼ਖਮ ਹੋ ਗਏ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ।
ਪਿਛਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਕਰਨ ਸੰਬੰਧੀ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਅੱਗ ਨੇ ਪਰਾਲ਼ੀ ਦੀਆਂ ਗੱਠਾਂ ਦੇ ਅੰਬਾਰ ਨੂੰ ਲਿਆ ਲਪੇਟ ਵਿਚ, 4500 ਗੱਠਾਂ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।