10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਰਿੰਦਰ ਲਗਵਾਲ ਪੰਜਾਬ ਵਪਾਰ ਸੈੱਲ ਅਕਾਲੀ ਦਲ ( ਬ ) ਦੇ ਸੂਬਾ ਉਪ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਨਅਤ ਅਤੇ ਵਪਾਰਕ ਸੈੱਲ ਦੇ ਪੰਜਾਬ ਪ੍ਰਧਾਨ ਐਨ. ਕੇ.

ਵਰਿੰਦਰ ਲਗਵਾਲ 11-11-2026
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਨਅਤ ਅਤੇ ਵਪਾਰਕ ਸੈੱਲ ਦੇ ਪੰਜਾਬ ਪ੍ਰਧਾਨ ਐਨ. ਕੇ. ਸ਼ਰਮਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਵਰਿੰਦਰ ਲਗਵਾਲ ਨੂੰ ਪੰਜਾਬ ਵਪਾਰ ਸੈੱਲ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਐਨ.ਕੇ. ਸ਼ਰਮਾ ਨੇ ਕਿਹਾ ਕਿ ਵਰਿੰਦਰ ਲਗਵਾਲ ਦੀ ਨਿਯੁਕਤੀ ਵਪਾਰੀ ਵਰਗ ਨਾਲ ਜੁੜੇ ਤਜਰਬੇ ਨੂੰ ਧਿਆਨ ’ਚ ਰੱਖਦਿਆਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਵਰਿੰਦਰ ਲਗਵਾਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਵਪਾਰੀਆਂ ਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਪੱਧਰ ‘ਤੇ ਉਠਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਕਿਹਾ ਕਿ ਵਰਿੰਦਰ ਲਗਵਾਲ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਪਾਰਟੀ ਦੀਆਂ ਨੀਤੀਆਂ ਤੇ ਵਪਾਰੀ ਵਰਗ ਦੇ ਮੁੱਦਿਆਂ ਨੂੰ ਅੱਗੇ ਲਿਜਾਣ ਲਈ ਪੂਰੀ ਮਿਹਨਤ ਕਰਨਗੇ। ਆਪਣੀ ਨਿਯੁਕਤੀ ‘ਤੇ ਵਰਿੰਦਰ ਲਗਵਾਲ ਨੇ ਪਾਰਟੀ ਦੇ ਕੌਮੀ ਅਤੇ ਸੂਬਾਈ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਵਪਾਰੀਆਂ ਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਹੌਟਸਪੌਟ ਖੇਤਰਾਂ ’ ਚ ਚੱਲ ਰਹੇ ਕੰਮਾਂ ਦੀ ਓਏਸ਼ੀ ਮੰਡਲ ਵੱਲੋਂ ਸਮੀਖਿਆ ਅਗਲੀ ਖ਼ਬਰ ਸਟੇਟ ਪੱਧਰੀ ਸਕੂਲ ਖੇਡ ਕਿੱਕ ਬਾਕਸਿੰਗ ਵਿਚ ਜਿੱਤਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।