12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਯਾਦਗਾਰੀ ਹੋ ਨਿੱਬੜਿਆ ਪਲਾਹੜ ਸਕੂਲ ਦਾ ਇਨਾਮ ਵੰਡ ਸਮਾਗਮ

ਰਾਮਗੜ੍ਹ ਸੀਕਰੀ, 11 ਨਵੰਬਰ (ਕਟੋਚ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਦਾ ਸਲਾਨਾ ਅਤੇ ਇਨਾਮ ਵੰਡ ਸਮਾਗਮ ਸਕੂਲ ਦੇ ਕਾਰਜਕਾਰੀ ਪਿ੍ਰੰ. ਗਣੇਸ਼ ਰਾਜ ਅਤੇ ਉਪ ਇੰਚਾਰਜ ਗੁਰਮੇਲ ਸਿੰਘ ਦੀ ਅਗਵਾਈ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਫਲਤਾਪੂਰਵਕ ਮੁਕੰਮਲ ਹੋਇਆ।

ਅਜੀਤ ਡੈਸਕ 12-11-2026
ਰਾਮਗੜ੍ਹ ਸੀਕਰੀ, 11 ਨਵੰਬਰ (ਕਟੋਚ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਦਾ ਸਲਾਨਾ ਅਤੇ ਇਨਾਮ ਵੰਡ ਸਮਾਗਮ ਸਕੂਲ ਦੇ ਕਾਰਜਕਾਰੀ ਪਿ੍ਰੰ. ਗਣੇਸ਼ ਰਾਜ ਅਤੇ ਉਪ ਇੰਚਾਰਜ ਗੁਰਮੇਲ ਸਿੰਘ ਦੀ ਅਗਵਾਈ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਫਲਤਾਪੂਰਵਕ ਮੁਕੰਮਲ ਹੋਇਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਪਵਨ ਕੁਮਾਰ ਰਿਟਾਇਰਡ ਲੈਕਚਰਾਰ ਹਾਜ਼ਰ ਹੋਏ ਅਤੇ ਵਿਸ਼ੇਸ਼ ਮਹਿਮਾਨ ਬਲਾਕ ਨੋਡਲ ਅਫ਼ਸਰ ਪਿ੍ਰੰਸੀਪਲ ਜਪਿੰਦਰ ਕੁਮਾਰ ਦੇ ਨਾਲ-ਨਾਲ ਐਸ. ਐਮ. ਸੀ. ਚੇਅਰਮੈਨ ਸਵਿੱਤਰੀ ਦੇਵੀ, ਸਰਪੰਚ ਸ਼ਾਮ ਸਿੰਘ, ਮਾਸਟਰ ਧਰਮ ਚੰਦ, ਕੇ.ਸੀ. ਪਰਮਾਰ, ਮਾਸਟਰ ਕਿਸ਼ੋਰ ਚੰਦ ਵਲੋਂ ਸ਼ਮੂਲੀਅਤ ਕਰਕੇ ਸਮਾਗਮ ਦੀ ਰੌਣਕ ਵਧਾਈ। ਇਸ ਮੌਕੇ ਵਿਦਿਆਰਥੀਆਂ ਵਲੋਂ ਦਿਲ ਖਿਚਵਾਂ ਅਤੇ ਪ੍ਰਭਾਵਸ਼ਾਲੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਮੁੱਖ ਗਣੇਸ਼ ਰਾਜ ਨੇ ਸੰਬੋਧਿਤ ਕਰਦਿਆਂ ਸਕੂਲ ਦੀ ਪ੍ਰਗਤੀ ਰਿਪੋਰਟ ਪੜ੍ਹੀ ਅਤੇ ਭਵਿੱਖ ਦੀਆਂ ਯੋਜਨਾਵਾਂ ਜਾਣੂ ਕਰਵਾਇਆ। ਉਪ ਪ੍ਰਮੁੱਖ ਗੁਰਮੇਲ ਸਿੰਘ ਨੇ ਵੀ ਸੰਬੋਧਿਤ ਕਰਦਿਆਂ ਹਾਜ਼ਰ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਸੁਆਗਤ ਕੀਤਾ। ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਸਮਾਗਮ ਦੀ ਰੌਣਕ ਵਧਾਉਣ ਲਈ ਵਿਸ਼ੇਸ਼ ਤੌਰ ’ਤੇ ਡਾ. ਲਸ਼ਕਰ ਸਿੰਘ ਐਸ. ਐਮ. ਓ. ਭੋਲ ਕਲੋਤਾ ਹਸਪਤਾਲ, ਜਗਮੋਹਨ ਸਿੰਘ, ਸਤਪਾਲ ਸਿੰਘ, ਸਤ ਪ੍ਰਕਾਸ਼ ਅਤੇ ਦਿਨੇਸ਼ ਕੁਮਾਰ ਵਲੋਂ ਵੀ ਸ਼ਮੂਲੀਅਤ ਕੀਤੀ ਗਈ।
ਪਿਛਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਤਰਲੋਕ ਸਿੰਘ ਸਾਹੀ ਜਰਨਲ ਸਕੱਤਰ ਪੰਜਾਬ ਨੇ ਵਰਕਰਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।