12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੜ੍ਹਸ਼ੰਕਰ ਵਿਖੇ 64ਵਾਂ ਸਾਲਾਨਾ ਵਿਸ਼ਵਕਰਮਾ ਉਤਸਵ ਉਤਸ਼ਾਹ ਨਾਲ ਮਨਾਇਆ

ਗੜ੍ਹਸ਼ੰਕਰ, 11 ਨਵੰਬਰ (ਧਾਲੀਵਾਲ)-ਸ੍ਰੀ ਵਿਸ਼ਵਕਰਮਾ ਮੰਦਰ ਗੜ੍ਹਸ਼ੰਕਰ ਵਿਖੇ 64ਵਾਂ ਸਾਲਾਨਾ ਵਿਸ਼ਵਕਰਮਾ ਉਤਸਵ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਸਮੇਂ ਮੰਦਰ ਵਿਚ ਹਵਨ ਯੱਗ ਤੋਂ ਬਾਅਦ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਸੰਤ ਬਾਬਾ ਸਤਨਾਮ ਸਿੰਘ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਨਿਭਾਈ ਗਈ।

ਅਜੀਤ ਡੈਸਕ 12-11-2026
ਗੜ੍ਹਸ਼ੰਕਰ, 11 ਨਵੰਬਰ (ਧਾਲੀਵਾਲ)-ਸ੍ਰੀ ਵਿਸ਼ਵਕਰਮਾ ਮੰਦਰ ਗੜ੍ਹਸ਼ੰਕਰ ਵਿਖੇ 64ਵਾਂ ਸਾਲਾਨਾ ਵਿਸ਼ਵਕਰਮਾ ਉਤਸਵ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਸਮੇਂ ਮੰਦਰ ਵਿਚ ਹਵਨ ਯੱਗ ਤੋਂ ਬਾਅਦ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਸੰਤ ਬਾਬਾ ਸਤਨਾਮ ਸਿੰਘ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਨਿਭਾਈ ਗਈ। ਇਸ ਮੌਕੇ ਸਜਾਏ ਗਏ ਖੁੱਲ੍ਹੇ ਪੰਡਾਲ ਵਿਚ ਸਟੇਜ ’ਤੇ ਢਾਡੀ ਜਸਦੀਪ ਸਿੰਘ ਨਾਗਰਾ ਦੇ ਜਥੇ ਨੇ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਤਿੰਦਰ ਧੀਮਾਨ ਨੇ ਆਪਣੇ ਗੀਤਾਂ ਰਾਹੀਂ ਭਗਵਾਨ ਵਿਸ਼ਵਕਰਮਾ ਦੀ ਮਹਿਮਾ ਦਾ ਗੁਣਗਾਨ ਕੀਤਾ ਤੇ ਨਵਾਬ ਜੱਸਾ ਸਿੰਘ ਰਾਮਗੜ੍ਹੀਆ ਦੀ ਵਾਰ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗਾਇਕ ਮੈਂਡੀ ਕਾਲਰਾ ਨੇ ਬਾਬਾ ਵਿਸ਼ਵਕਰਮਾ ਦੀ ਮਹਿਮਾ ਦਾ ਗੁਣਗਾਨ ਕੀਤਾ। ਸਮਾਗਮ ਦੌਰਾਨ ਪ੍ਰਧਾਨ ਜੋਗਿੰਦਰ ਸਿੰਘ ਰਐਤ ਤੇ ਸਮੂਹ ਮੈਂਬਰਾਂ ਨੇ ਪਹੁੰਚੇ ਜਥਿਆਂ, ਗਾਇਕਾਂ ਅਤੇ ਸਿਆਸੀ ਆਗੂਆਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ। ਸਮਾਗਮ ਵਿਚ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਭਾਜਪਾ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ, ਨਗਰ ਕੌਂਸਲ ਪ੍ਰਧਾਨ ਸੋਮ ਨਾਥ ਬੰਗੜ, ਕਾਂਗਰਸੀ ਆਗੂ ਅਮਰਪ੍ਰੀਤ ਸਿੰਘ ਲਾਲੀ, ਜਸਵੀਰ ਸਿੰਘ ਪੁਰਖੋਵਾਲ, ਰਜਿੰਦਰ ਸਿੰਘ ਸ਼ੂਕਾ, ਹਰਜੀਤ ਸਿੰਘ ਭਾਤਪੁਰ, ਬਲਵੀਰ ਸਿੰਘ ਚੰਗਿਆੜਾ, ਦਰਸ਼ਨ ਸਿੰਘ ਮੱਟੂ, ਆਰ.ਪੀ. ਸੋਨੀ, ਕੌਂਸਲਰ ਵਿਨੋਦ ਸੈਣੀ, ਹਰਬੰਸ ਭੱਟੀ, ਅਮਰਜੀਤ ਠੇਕੇਦਾਰ, ਹਰਭਜਨ ਕਲੇਰ, ਤਰਲੋਕ ਸਿੰਘ ਨਾਗਪਾਲ, ਬਲਵੀਰ ਸਿੰਘ ਕਹਾਰਪੁਰੀ, ਹਰਦੇਵ ਗੁਲਮਰਗ ਤੇ ਹੋਰਨਾਂ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਦੀਆਂ ਸਮੁੱਚੀਆਂ ਸ਼ਰਧਾਲੂ ਸੰਗਤਾਂ ਆਪਸੀ ਭਾਈਚਾਰਕ ਸਾਂਝ ਪਹਿਲਾਂ ਦੀ ਤਰ੍ਹਾਂ ਬਣਾਈ ਰੱਖਣ-ਸੰਤ ਨਿਰੰ... ਅਗਲੀ ਖ਼ਬਰ ਹਰਜੀ ਬਾਜਵਾ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।