12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਖ਼ਾਲਸਾ ਸਕੂਲ ਵਿਖੇ ਬੰਦੀ ਛੋੜ ਦਿਵਸ ਅਤੇ ਗ੍ਰੀਨ ਦੀਵਾਲੀ ਮਨਾਈ

ਔੜ, 11 ਨਵੰਬਰ (ਗੁਰਨਾਮ ਸਿੰਘ ਸੈਣੀ)-ਖਾਲਸਾ ਪਬਲਿਕ ਸਕੂਲ ਔੜ ਵਿਖੇ ਬੰਦੀ ਛੋੜ ਦਿਵਸ ਅਤੇ ਗ੍ਰੀਨ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਛੱਤਰ ਸਿੰਘ ਸੁੰਮਨ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੇ ਇਤਿਹਾਸਕ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ।

ਅਜੀਤ ਡੈਸਕ 12-11-2026
ਔੜ, 11 ਨਵੰਬਰ (ਗੁਰਨਾਮ ਸਿੰਘ ਸੈਣੀ)-ਖਾਲਸਾ ਪਬਲਿਕ ਸਕੂਲ ਔੜ ਵਿਖੇ ਬੰਦੀ ਛੋੜ ਦਿਵਸ ਅਤੇ ਗ੍ਰੀਨ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਛੱਤਰ ਸਿੰਘ ਸੁੰਮਨ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੇ ਇਤਿਹਾਸਕ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪਟਾਕਿਆਂ ਨਾਲ ਪੈਦਾ ਹੋਣ ਵਾਲਾ ਧੂੰਆਂ ਅਤੇ ਤੇਜ਼ ਆਵਾਜ਼ ਮਨੁੱਖੀ ਸਿਹਤ ਅਤੇ ਵਾਤਾਵਰਨ ਲਈ ਨੁਕਸਾਨਦੇਹ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਣ ਅਤੇ ਸਮਾਜ ਵਿੱਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਬਲਜੀਤ ਕੌਰ, ਰਣਜੀਤ ਕੌਰ ਤੂਰ, ਸੁਨੀਤਾ ਸੁੰਮਨ, ਸਾਰਿਕਾ ਸ਼ਰਮਾ, ਸਿਮਰਨਪ੍ਰੀਤ, ਰਜਨੀ ਕੁਮਾਰੀ, ਵਰਿੰਦਰ ਕੌਰ, ਨੇਹਾ, ਮਨਪ੍ਰੀਤ ਕੌਰ, ਜਸਬੀਰ ਕੌਰ, ਪਰਮਜੀਤ ਕੌਰ, ਮਨਦੀਪ ਕੌਰ, ਬਲਜੀਤ ਕੌਰ, ਜਸਮੀਨ ਕੌਰ ਅਤੇ ਸੀਮਾ ਰਾਣੀ ਸਮੇਤ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਮੁਰਾਦਪੁਰ ਨਰਿਆਲ ਵਿਖੇ ਹੋਈ ਮੀਟਿੰਗ ਦੌਰਾਨ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨਾਲ ਪਵਨ ਨਰਿਆਲ ਤੇ ਹੋਰ। ਪਿੰਡ ਮੁਰਾ... ਅਗਲੀ ਖ਼ਬਰ ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਵਾਈਸ ਚੇਅਰਮੈਨ ਬਣਨ ’ ਤੇ ਕੁਲਦੀਪ ਮਿੰਟੂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।