ਸਰ ਮਾਰਸ਼ਲ ਸਕੂਲ ਦਾ ਸਮਾਗਮ 15 ਨੂੰ
ਹਰਿਆਣਾ, 11 ਨਵੰਬਰ (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਵਿਖੇ ਸਾਲਾਨਾ ਸਮਾਗਮ 15 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਦੱਸਿਆ ਕਿ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ।
ਅਜੀਤ ਡੈਸਕ
12-11-2026