ਸ਼੍ਰੋਮਣੀ ਅਕਾਲੀ ਦਲ ( ਬ ) ਯੂਥ ਵਿੰਗ ਦਿਹਾਤੀ ਦੇ ਪ੍ਰਧਾਨ ਅਰਮਿੰਦਰ ਸਿੰਘ ਹੁਸੈਨਪੁਰ ਦਾ ਸਨਮਾਨ
ਬੁੱਲ੍ਹੋਵਾਲ, 12 ਨਵੰਬਰ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਿਹਾਤੀ ਪ੍ਰਧਾਨ ਅਰਮਿੰਦਰ ਸਿੰਘ ਹੁਸੈਨਪੁਰ ਦੇ ਸਨਮਾਨ ’ਚ ਇਕ ਸਮਾਗਮ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਗਵਾਈ ’ਚ ਕਰਵਾਇਆ ਗਿਆ। ਇਸ ਮੌਕੇ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਵਿਚ ਹਰ ਇਕ ਵਰਕਰ ਤੇ ਅਹੁਦੇਦਾਰ ਨੂੰ ਬਣਦਾ ਮਾਨ ਸਨਮਾਨ ਦੇ ਕੇ ਨਿਵਾਜਿਆ ਜਾਂਦਾ ਹੈ।
ਅਜੀਤ ਡੈਸਕ
13-11-2026