13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਰਾ ਤੇ ਭਰਜਾਈ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ ਪਤੀ-ਪਤਨੀ ਨਾਮਜ਼ਦ

ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਮੀਨੀ ਵਿਵਾਦ ਦੇ ਚੱਲਦਿਆਂ ਭਰਜਾਈ ਦੇ ਨਾਲ ਕਥਿਤ ਤੌਰ ’ਤੇ ਗ਼ਲਤ ਵਿਵਹਾਰ ਕਰਨ ਅਤੇ ਭਰਾ ਨਾਲ ਕੁੱਟਮਾਰ ਕਰਨ ਦੇ ਕਥਿਤ ਦੋਸ਼ ’ਚ ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਤੌਰ ’ਤੇ ਪਤੀ-ਪਤਨੀ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਨਡਾਲੋਂ ਦੀ ਵਾਸੀ ਮੀਨਾ ਪਤਨੀ ਮਨਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪਤੀ ਜਨਮ ਤੋਂ ਹੀ ਵਿਕਲਾਂਗ ਹੈ।

ਅਜੀਤ ਡੈਸਕ 13-11-2026
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਮੀਨੀ ਵਿਵਾਦ ਦੇ ਚੱਲਦਿਆਂ ਭਰਜਾਈ ਦੇ ਨਾਲ ਕਥਿਤ ਤੌਰ ’ਤੇ ਗ਼ਲਤ ਵਿਵਹਾਰ ਕਰਨ ਅਤੇ ਭਰਾ ਨਾਲ ਕੁੱਟਮਾਰ ਕਰਨ ਦੇ ਕਥਿਤ ਦੋਸ਼ ’ਚ ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਤੌਰ ’ਤੇ ਪਤੀ-ਪਤਨੀ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਨਡਾਲੋਂ ਦੀ ਵਾਸੀ ਮੀਨਾ ਪਤਨੀ ਮਨਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪਤੀ ਜਨਮ ਤੋਂ ਹੀ ਵਿਕਲਾਂਗ ਹੈ। ਉਸ ਨੇ ਦੱਸਿਆ ਕਿ 5 ਨਵੰਬਰ ਨੂੰ ਉਹ ਆਪਣੇ ਪਤੀ ਤੇ ਬੇਟੇ ਨਾਲ ਘਰ ’ਚ ਖੜ੍ਹੀ ਸੀ। ਇਸ ਦੌਰਾਨ ਉਸ ਦਾ ਜੇਠ ਸੰਦੀਪ ਸਿੰਘ ਆਪਣੀ ਪਤਨੀ ਪ੍ਰਵੀਨ ਕੁਮਾਰ ਨਾਲ ਉੱਥੇ ਆ ਗਿਆ। ਦੋਸ਼ੀ ਨੇ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ’ਚ ਉਸ ਨਾਲ ਗ਼ਲਤ ਵਿਵਹਾਰ ਕਰਕੇ ਉਸ ਦੇ ਕੱਪੜੇ ਪਾੜ ਦਿੱਤੇ। ਉਸ ਨੇ ਦੋਸ਼ ਲਗਾਇਆ ਕਿ ਦੋਸ਼ੀ ਨੇ ਆਪਣੀ ਪਤਨੀ ਨਾਲ ਮਿਲ ਕੇ ਉਸ ਦੇ ਤੇ ਉਸ ਦੇ ਪਤੀ ਨਾਲ ਕੁੱਟਮਾਰ ਵੀ ਕੀਤੀ। ਉਸ ਦੇ ਮੁਤਾਬਿਕ ਉਸਦਾ ਜੇਠ ਆਪਣੀ ਹਿੱਸੇ ’ਚ ਆਉਣ ਵਾਲੀ ਜ਼ਮੀਨ ਨੂੰ ਪਹਿਲਾਂ ਹੀ ਵੇਚ ਚੁੱਕਾ ਹੈ ਅਤੇ ਹੁਣ ਉਹ ਉਨ੍ਹਾਂ ਦੀ ਜ਼ਮੀਨ ’ਤੇ ਜ਼ਮੀਨ ’ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਉਸ ਨੇ ਦੱਸਿਆ ਕਿ ਉਕਤ ਰੰਜਿਸ਼ ਦੇ ਚੱਲਦੇ ਹੀ ਦੋਸ਼ੀਆਂ ਨੇ ਉਨ੍ਹਾਂ ਨਾਲ ਗ਼ਲਤ ਵਿਵਹਾਰ ਕੀਤਾ। ਪੁਲਿਸ ਨੇ ਪਤੀ ਪਤਨੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਪ੍ਰਵਾਸੀ ਪੰਜਾਬੀਆਂ ਵਲੋਂ ਬਿਰਧ ਆਸ਼ਰਮ ਲਈ ਵਿੱਤੀ ਸਹਾਇਤਾ ਭੇਟ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਯੂਥ ਵਿੰਗ ਦਿਹਾਤੀ ਦੇ ਪ੍ਰਧਾਨ ਅਰਮਿੰਦਰ ਸਿੰਘ ਹੁਸੈਨਪੁਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।