ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਹਰਜੀ ਬਾਜਵਾ ਦਾ ਸੰਜੀਵ ਤਲਵਾੜ ਵਲੋਂ ਸਨਮਾਨ
ਹੁਸ਼ਿਆਰਪੁਰ, 13 ਨਵੰਬਰ (ਨਰਿੰਦਰ ਸਿੰਘ ਬੱਡਲਾ)-ਯੂਥ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਬਾਜਵਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ।
ਅਜੀਤ ਡੈਸਕ
14-11-2026