ਵਿਧਾਇਕ ਜਿੰਪਾ ਨੇ ਵਾਰਡ ਨੰਬਰ 22 ’ਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਸ਼ਹਿਰ ਦੇ ਵਾਰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 22 ਵਿਚ 12 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ 800 ਫੁੱਟ ਟਾਈਲਾਂ ਲਗਾਉਣ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ’ਚ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ।
ਅਜੀਤ ਡੈਸਕ
14-11-2026