14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

5ਵੇਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦਾ ਹੁਸ਼ਿਆਰਪੁਰ ’ਚ ਸ਼ਾਨਦਾਰ ਆਗਾਜ਼

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਦਿਵਿਆਂਗ ਵਿਅਕਤੀਆਂ ਦੀ ਭਲਾਈ ਨੂੰ ਸਮਰਪਿਤ ਡਿਸੇਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਰਵਾਏ ਜਾ ਰਹੇ 3 ਰੋਜ਼ਾ 5ਵੇਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਹੋਇਆ। ਟੂਰਨਾਮੈਂਟ ਦਾ ਉਦਘਾਟਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਗੁਰਇਕਬਾਲ ਸਿੰਘ ਆਈ.

ਕੁਇਜ਼ ਮੁਕਾਬਲੇ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਮੌਜੂਦ ਸਟਾਫ਼ ਮੈਂਬਰ। 14-11-2026
ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਦਿਵਿਆਂਗ ਵਿਅਕਤੀਆਂ ਦੀ ਭਲਾਈ ਨੂੰ ਸਮਰਪਿਤ ਡਿਸੇਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਰਵਾਏ ਜਾ ਰਹੇ 3 ਰੋਜ਼ਾ 5ਵੇਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਹੋਇਆ। ਟੂਰਨਾਮੈਂਟ ਦਾ ਉਦਘਾਟਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਗੁਰਇਕਬਾਲ ਸਿੰਘ ਆਈ.ਏ.ਐਸ. ਅਧਿਕਾਰੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ, ਹੁਸ਼ਿਆਰਪੁਰ ਆਟੋਮੋਬਾਈਲਜ਼ ਦੇ ਐਮ.ਡੀ. ਗੁਰਪ੍ਰੀਤ ਸਿੰਘ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸੰਦੀਪ ਸ਼ਰਮਾ ਅਤੇ ਸਕੱਤਰ ਰਾਜ ਕੁਮਾਰ ਨੇ ਦੱਸਿਆ ਕਿ ਟੂਰਨਾਮੈਂਟ ਦਾ ਪਹਿਲਾ ਮੁਕਾਬਲਾ ਪੰਜਾਬ ਅਤੇ ਮੱਧ ਪ੍ਰਦੇਸ਼ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਚ ਪੰਜਾਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਧ ਪ੍ਰਦੇਸ਼ ਨੂੰ 10 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ। ਮੈਚ ਦੌਰਾਨ ਪੰਜਾਬ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੱਧ ਪ੍ਰਦੇਸ਼ ਦੀ ਟੀਮ 20 ਓਵਰਾਂ ’ਚ 115 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਅਤੇ ਪੰਜਾਬ ਨੂੰ ਜਿੱਤ ਲਈ 116 ਦੌੜਾਂ ਦਾ ਟੀਚਾ ਦਿੱਤਾ। ਮੱਧ ਪ੍ਰਦੇਸ਼ ਵਲੋਂ ਅਮਿਤ ਕੁਮਾਰ ਨੇ ਸਭ ਤੋਂ ਵੱਧ 25 ਦੌੜਾਂ ਬਣਾਈਆਂ ਪੰਜਾਬ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਅਕਸ਼ੇ ਕੁਮਾਰ ਨੇ ਚਾਰ ਓਵਰਾਂ ’ਚ 24 ਦੌੜਾਂ ਦੇ ਕੇ ਚਾਰ ਵਿਕਟਾਂ ਹਾਸਿਲ ਕੀਤੀਆਂ, 116 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਦੀ ਟੀਮ ਦੇ ਦੋਵੇਂ ਸਲਾਮੀ ਬੱਲੇਬਾਜ਼ਾਂ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਬਿਨਾਂ ਕੋਈ ਵਿਕਟ ਗੁਆਏ ਮਹਿਜ਼ 10 ਓਵਰਾਂ ’ਚ 116 ਦੌੜਾਂ ਬਣਾ ਕੇ ਟੀਮ ਨੂੰ ਜਿੱਤ ਦਿਵਾਈ। ਅਕਸ਼ੇ ਕੁਮਾਰ ਨੇ 50 ਦੌੜਾਂ ਦੀ ਨਾਬਾਦ ਪਾਰੀ ਖੇਡੀ, ਜਦਕਿ ਸੂਰਜ ਕੁਮਾਰ ਨੇ 36 ਦੌੜਾਂ ਦਾ ਯੋਗਦਾਨ ਪਾਇਆ। ਆਪਣੇ ਸ਼ਾਨਦਾਰ ਆਲ ਰਾਊਂਡ ਪ੍ਰਦਰਸ਼ਨ ਸਦਕਾ ਅਕਸ਼ੇ ਕੁਮਾਰ ਨੂੰ ਮੈਨ ਆਫ਼ ਦਾ ਮੈਚ ਐਲਾਨਿਆ ਗਿਆ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਸਥਾ ਵਲੋਂ ਸਨਮਾਨਿਤ ਵੀ ਕੀਤਾ ਗਿਆ। ਟੂਰਨਾਮੈਂਟ ਦੇ ਸੁਚੱਜੇ ਪ੍ਰਬੰਧਾਂ ’ਚ ਮੇਅਰ ਪ੍ਰਵੀਨ ਸੈਣੀ, ਵਿਜੇ ਅਰੋੜਾ, ਸੰਜੀਵ ਕੁਮਾਰ, ਜਸਵਿੰਦਰ ਸਿੰਘ, ਰੋਸ਼ਨ ਲਾਲ, ਦੀਪਕ ਸ਼ਰਮਾ ਅਤੇ ਨੀਲਮ ਰਾਣੀ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਦਿੱਲੀ ਤੋਂ ਵਿਸ਼ੇਸ਼ ਤੌਰ ’ਤੇ ਮੁਹੰਮਦ ਆਜ਼ਮ ਅਤੇ ਜੰਮੂ-ਕਸ਼ਮੀਰ ਦੇ ਉਧਮਪੁਰ ਤੋਂ ਪਹੁੰਚੇ ਸੁਦਾਮ ਹੁਸੈਨ ਨੇ ਕਮੈਂਟਰੀ ਕੀਤੀ। ਮੰਚ ਸੰਚਾਲਨ ਡਾ. ਕੇਵਲ ਤੱਖੀ ਵਲੋਂ ਬਾਖ਼ੂਬੀ ਕੀਤਾ ਗਿਆ। ਇਸ ਮੌਕੇ ਪੰਜਾਬ ਟੀਮ ਦੀ ਅਗਵਾਈ ਕਪਤਾਨ ਕਪਿਲ ਦੇਵ ਅਤੇ ਮੱਧ ਪ੍ਰਦੇਸ਼ ਦੀ ਟੀਮ ਦੀ ਅਗਵਾਈ ਕਪਤਾਨ ਰਵੀਕਾਂਤ ਯਾਦਵ ਨੇ ਕੀਤੀ।
ਪਿਛਲੀ ਖ਼ਬਰ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਭਾਜਪਾ ਕੋਲ ਵਿਸ਼ੇਸ਼ ਰੋਡਮੈਪ - ਨਾਇਬ ਸਿੰਘ ਸੈਣੀ ਅਗਲੀ ਖ਼ਬਰ ਕੁਇਜ਼ ਮੁਕਾਬਲੇ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਮੌਜੂਦ ਸਟਾਫ਼ ਮੈਂਬਰ। ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ‘ਬਨਸਪਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।