16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਦਸੂਹਾ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰੈਲੀ ਨੂੰ ਲੈ ਕੇ ਵਿਧਾਇਕ ਘੁੰਮਣ ਨੇ ਭਾਜਪਾ ’ਤੇ ਸਾਧੇ ਤਿੱਖੇ ਨਿਸ਼ਾਨੇ , ਕਿਹਾ, ਲੋਕ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ

ਦਸੂਹਾ, 15 ਨਵੰਬਰ (ਪ. ਪ.)

ਅਜੀਤ ਡੈਸਕ 16-11-2026
ਦਸੂਹਾ, 15 ਨਵੰਬਰ (ਪ. ਪ.)- ਦਸੂਹਾ ਤੋਂ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਭਾਜਪਾ ਵੱਲੋਂ ਕੀਤੀ ਗਈ ਰੈਲੀ ਵਿਚ ਖ਼ਾਲੀ ਪਈਆਂ ਕੁਰਸੀਆਂ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿਚ ਖ਼ਾਲੀ ਕੁਰਸੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦਾ ਭਾਜਪਾ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਇਸ ਪਾਰਟੀ ਦੀਆਂ ਨੀਤੀਆਂ ਤੋਂ ਦੂਰ ਹੋ ਰਹੇ ਹਨ। ਵਿਧਾਇਕ ਘੁੰਮਣ ਨੇ ਕਿਹਾ ਕਿ ਦਸੂਹਾ ਦੇ ਲੋਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰੈਲੀ ਵਿਚ ਵੀ ਕੋਈ ਖ਼ਾਸ ਦਿਲਚਸਪੀ ਨਹੀਂ ਦਿਖਾਈ ਅਤੇ ਲੋਕ ਉਨ੍ਹਾਂ ਨੂੰ ਮਿਲਣ ਤੱਕ ਨਹੀਂ ਪਹੁੰਚੇ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਆਮ ਲੋਕਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਪੰਜਾਬ ਨਾਲ ਹਮੇਸ਼ਾ ਧੋਖਾ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਹਿਤਾਂ ਨੂੰ ਅਣਡਿੱਠਾ ਕੀਤਾ ਹੈ। ਇਸ ਕਾਰਨ ਪੰਜਾਬ ਦੇ ਲੋਕਾਂ ਵਿਚ ਭਾਜਪਾ ਪ੍ਰਤੀ ਭਰੋਸਾ ਲਗਾਤਾਰ ਘੱਟ ਰਿਹਾ ਹੈ। ਵਿਧਾਇਕ ਘੁੰਮਣ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਕਈ ਆਗੂ ਸਿਰਫ਼ ਸੋਸ਼ਲ ਮੀਡੀਆ ਤੱਕ ਹੀ ਸਰਗਰਮ ਹਨ, ਜਦਕਿ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਕੋਈ ਖ਼ਾਸ ਪਕੜ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਦਸੂਹਾ ਵਿਚ ਭਾਜਪਾ ਦੀ ਸਿਆਸੀ ਸਥਿਤੀ ਬੇਹੱਦ ਕਮਜ਼ੋਰ ਹੈ ਅਤੇ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਭਾਜਪਾ ਨੂੰ ਹੋਰ ਪਿੱਛੇ ਧੱਕੇਗੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਦੇ ਬਹੁਤ ਸਾਰੇ ਆਗੂ ਆਮ ਆਦਮੀ ਪਾਰਟੀ ਦੇ ਸੰਪਰਕ ਵਿਚ ਹਨ ਅਤੇ ਆਉਣ ਵਾਲੇ ਸਮੇਂ ਵਿਚ ਸਿਆਸੀ ਸਮੀਕਰਨਾਂ ਵਿਚ ਹੋਰ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।
ਪਿਛਲੀ ਖ਼ਬਰ ਪਿੰਡ ਚੌਹੜਾ ਦੇ ਇਕ ਘਰ ’ਚੋਂ ਲੱਖਾਂ ਦਾ ਸਾਮਾਨ ਚੋਰੀ ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਚਿੱਪੜਾ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।