15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਅਧਿਆਪਕਾਂ ਲਈ ‘ਮਾਨਸਿਕ ਸਿਹਤ ਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ’ ਵਿਸ਼ੇ ’ਤੇ ਸੈਮੀਨਾਰ

ਅੱਡਾ ਸਰਾਂ , 15 ਨਵੰਬਰ (ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਲਈ ‘ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸਕੂਲ ਦੇ ਡਾਇਰੈਕਟਰ ਪ੍ਰੋ.

ਅਜੀਤ ਡੈਸਕ 16-11-2026
ਅੱਡਾ ਸਰਾਂ , 15 ਨਵੰਬਰ (ਮਸੀਤੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਲਈ ‘ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਪੂਜਾ ਪਟਿਆਲ, ਜੋ ਕਿ ਸੀ.ਬੀ.ਐੱਸ.ਈ. ਰਿਸੋਰਸ ਪਰਸਨ ਵੀ ਹਨ, ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਸ਼ਨ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਅਜਿਹੀਆਂ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਤਕਨੀਕਾਂ ਬਾਰੇ ਜਾਣੂ ਕਰਵਾਉਣਾ ਸੀ, ਜਿਨ੍ਹਾਂ ਰਾਹੀਂ ਸਕੂਲ ਵਿਚ ਸਹਿਯੋਗੀ, ਸਕਾਰਾਤਮਿਕ ਅਤੇ ਭਾਵਨਾਤਮਕ ਤੌਰ ’ਤੇ ਸਿਹਤਮੰਦ ਵਿੱਦਿਅਕ ਮਾਹੌਲ ਸਿਰਜਿਆ ਜਾ ਸਕੇ। ਸੈਮੀਨਾਰ ਦੌਰਾਨ ਅਧਿਆਪਕਾਂ ਵਿਚ ਆਤਮ-ਪ੍ਰਗਟਾਵੇ, ਇਕਾਗਰਤਾ (ਮਾਈਂਡਫੁਲਨੈੱਸ) ਅਤੇ ਰਚਨਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਲਈ ਕਈ ਦਿਲਚਸਪ ਅਤੇ ਸੰਵਾਦ ਮਈ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ 3-ਡੀ ਕਲੇ ਮਾਡਲਿੰਗ ਗਤੀਵਿਧੀ ਦੌਰਾਨ ਅਧਿਆਪਕਾਂ ਨੇ ਮਿੱਟੀ (ਕਲੇ) ਦੀ ਵਰਤੋਂ ਕਰਦਿਆਂ ਵੱਖ - ਵੱਖ ਬਰੀਕ ਅਤੇ ਸੁੰਦਰ 3-ਡੀ ਕਲਾਕ੍ਰਿਤੀਆਂ ਤਿਆਰ ਕਰਕੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸ਼ੁਕਰਾਨੇ ਦੀ ਭਾਵਨਾ ਨਾਲ ਜੁੜੀ ਗਤੀਵਿਧੀ ਕਰਵਾਉਂਦੇ ਹੋਏ ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ‘ਗ੍ਰੇਟਿਟਿਊਡ ਹਾਰਟ’ ਨਾਂ ਦੀ ਅਰਥਪੂਰਨ ਗਤੀਵਿਧੀ ਵਿਚ ਵੀ ਭਾਗ ਲਿਆ। ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਪੂਜਾ ਪਟਿਆਲ ਨੇ ਕਿਹਾ ਕਿ ਵਿੱਦਿਅਕ ਉੱਤਮਤਾ ਅਤੇ ਭਾਵਨਾਤਮਕ ਮਜ਼ਬੂਤੀ ਇਕ-ਦੂਜੇ ਨਾਲ ਜੁੜੀਆਂ ਹੋਈਆਂ ਹਨ। ਮਾਨਸਿਕ ਤੌਰ ’ਤੇ ਤੰਦਰੁਸਤ, ਸੰਵੇਦਨਸ਼ੀਲ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਅਧਿਆਪਕ ਹੀ ਸਕੂਲ ਵਿਚ ਸਕਾਰਾਤਮਿਕ ਤੇ ਸਿਹਤਮੰਦ ਵਿੱਦਿਅਕ ਮਾਹੌਲ ਸਿਰਜਣ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਕੋਆਰਡੀਨੇਟਰ ਵਿਨੀਤਾ ਬਲੋਰੀਆ, ਸੁਜਾਤਾ ਛਾਬੜਾ ਅਤੇ ਅਮਨੀਤ ਸੈਣੀ ਨੇ ਵਿਸ਼ੇਸ਼ ਯੋਗਦਾਨ ਪਾਇਆ।
ਪਿਛਲੀ ਖ਼ਬਰ ਲਾਜਵਾਬ ਰਿਹਾ ਐੱਸ. ਬੀ. ਐੱਸ. ਮਾਡਲ ਹਾਈ ਸਕੂਲ ਸਦਰਪੁਰ ਦਾ ਸਾਲਾਨਾ ਸਮਾਗਮ ‘ਜਸ਼ਨ-ਏ-ਤਾਲੀਮ’ ਅਗਲੀ ਖ਼ਬਰ ਸਾਈਕਲਿਸਟ ਬਲਰਾਜ ਚੌਹਾਨ ਨੇ 400 ਕਿੱਲੋਮੀਟਰ 27 ਘੰਟੇ ਵਾਲੀ ਬਰੇਵਟ 18.35 ਘੰਟੇ ’ਚ ਕੀਤੀ ਪੂਰੀ 14ਵੀਂ ਵਾਰ ਸੁਪਰ ਰੈਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।