16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਾਜਪਾ ਆਗੂਆਂ ਨੇ ਅਵਿਨਾਸ਼ ਰਾਏ ਖੰਨਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਹਾਈਕਮਾਨ ਦਾ ਕੀਤਾ ਧੰਨਵਾਦ

ਗੜ੍ਹਸ਼ੰਕਰ, 16 ਨਵੰਬਰ (ਧਾਲੀਵਾਲ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦਾ ਸਵਾਗਤ ਕਰਦਿਆਂ ਹਲਕਾ ਗੜ੍ਹਸ਼ੰਕਰ ਦੇ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਜ਼ਾਹਿਰ ਕੀਤੀ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ, ਉਂਕਾਰ ਸਿੰਘ ਚਾਹਲਪੁਰੀ ਅਤੇ ਠੇਕੇਦਾਰ ਭਜਨ ਸਿੰਘ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੂੰ ਇਹ ਜ਼ਿੰਮੇਵਾਰੀ ਮਿਲਣ ਨਾਲ ਸਾਫ਼ ਹੋ ਗਿਆ ਹੈ ਕਿ ਉਨ੍ਹਾਂ ਨੇ ਹਮੇਸ਼ਾ ਪਾਰਟੀ ਨੂੰ ਸਰਵਉੱਚ ਰੱਖਿਆ ਹੈ ਅਤੇ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਹੈ।

ਅਜੀਤ ਡੈਸਕ 17-11-2026
ਗੜ੍ਹਸ਼ੰਕਰ, 16 ਨਵੰਬਰ (ਧਾਲੀਵਾਲ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦਾ ਸਵਾਗਤ ਕਰਦਿਆਂ ਹਲਕਾ ਗੜ੍ਹਸ਼ੰਕਰ ਦੇ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਜ਼ਾਹਿਰ ਕੀਤੀ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ, ਉਂਕਾਰ ਸਿੰਘ ਚਾਹਲਪੁਰੀ ਅਤੇ ਠੇਕੇਦਾਰ ਭਜਨ ਸਿੰਘ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੂੰ ਇਹ ਜ਼ਿੰਮੇਵਾਰੀ ਮਿਲਣ ਨਾਲ ਸਾਫ਼ ਹੋ ਗਿਆ ਹੈ ਕਿ ਉਨ੍ਹਾਂ ਨੇ ਹਮੇਸ਼ਾ ਪਾਰਟੀ ਨੂੰ ਸਰਵਉੱਚ ਰੱਖਿਆ ਹੈ ਅਤੇ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਹੈ। ਇਸ ਮੌਕੇ ਰਵਨ ਸਾਬਕਾ ਸਰਪੰਚ ਸਮੁੰਦੜਾ, ਡਾ. ਸੋਨੀ ਬੋੜਾ, ਦੀਪ ਸਿੰਘ ਭੰੰਮੀਆਂ ਅਤੇ ਨਵੀਨ ਗੜ੍ਹਸ਼ੰਕਰ ਹਾਜ਼ਰ ਹੋਏ।
ਪਿਛਲੀ ਖ਼ਬਰ 2027 ਦੀਆਂ ਚੋਣਾਂ ’ਚ ਅਕਾਲੀ ਦਲ (ਬ) ਦਾ ਬੀ.ਸੀ. ਵਿੰਗ ਅਹਿਮ ਭੂਮਿਕਾ ਨਿਭਾਏਗਾ-ਜਥੇ. ਗਾਬੜੀਆ ਅਹੁਦੇਦਾਰਾਂ ਤੇ ਵਰਕਰਾਂ... ਅਗਲੀ ਖ਼ਬਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਮਿਸ਼ਨ 2027 ਫ਼ਤਹਿ ਕੀਤਾ ਜਾਵੇਗਾ-ਹਰਜੀ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।